Saturday, May 23Punjabi People

ਅਮਰੀਕਾ ’ਚ ਭਾਰਤੀ ਮੂਲ ਦਾ ਵਿਦਿਆਰਥੀ ਗ੍ਰਿਫ਼ਤਾਰ

ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਨੂੰ ਪਰਿਵਾਰਕ ਮੈਂਬਰਾਂ ਨੂੰ ਅੱਗ ਲਾਉਣ ਤੇ ਦਹਿਸ਼ਤੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਡੱਲਾਸ ਵਿੱਚ ਯੂਨੀਵਰਸਿਟੀ ਆਫ ਟੈਕਸਾਸ ਦੇ ਸੀਨੀਅਰ ਵਿਦਿਆਰਥੀ ਮਨੋਜ ਸਾਈ ਲੈਲਾ ਨੂੰ ਲੰਘੇ ਸੋਮਵਾਰ ਗ੍ਰਿਫ਼ਤਾਰ ਕੀਤਾ। ਪਰਿਵਾਰਕ ਮੈਂਬਰਾਂ ਵੱਲੋਂ ਮਾਨਸਿਕ ਸਿਹਤ ਦੀ ਸਮੱਸਿਆ ਤੇ ਧਮਕੀਆਂ ਦੀ ਸ਼ਿਕਾਇਤ ਮਗਰੋਂ ਪੁਲੀਸ ਲੈਲਾ ਦੇ ਘਰ ਪਹੁੰਚੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਨੇ ਕੁਝ ਦਿਨ ਪਹਿਲਾਂ ਕਥਿਤ ਤੌਰ ’ਤੇ ਘਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਮਨੋਜ ’ਤੇ ਕਿਸੇ ਰਿਹਾਇਸ਼ ਜਾਂ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਅੱਗਜ਼ਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਦਹਿਸ਼ਤੀ ਧਮਕੀ ਦੇਣ ਦਾ ਦੋਸ਼ ਹੈ। ਹਾਲਾਂਕਿ ਪੁਲੀਸ ਨੇ ਕਿਹਾ ਕਿ ਪੂਜਾ ਸਥਾਨ ਸਬੰਧੀ ਧਮਕੀ ਦੇਣ ਦਾ ਕੋਈ ਸਬੂਤ ਨਹੀਂ ਮਿਲਿਆ।

Leave a Reply

Your email address will not be published. Required fields are marked *