Saturday, May 23Punjabi People

ਸਪੀਕਰ ਸੰਧਵਾਂ ਸਮਾਜਿਕ ਅਤੇ ਧਾਰਮਿਕ ਕਾਰਜਕ੍ਰਮਾਂ ਵਿੱਚ ਹੋਏ ਸ਼ਾਮਿਲ

ਕੋਟਕਪੂਰਾ, ਫਰੀਦਕੋਟ 15 ਫਰਵਰੀ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ ਵਿੱਚ, ਨਾਨਕ ਨਗਰੀ ਮੋਗਾ ਰੋਡ, ਗਲੀ ਨੰਬਰ 6, ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿੱਚ ਭਾਗ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿੱਚ ਵੀ ਸ਼ਾਮਿਲ ਹੋਏ।

ਇਸ ਦੇ ਬਾਅਦ ਸ. ਸੰਧਵਾਂ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਵਿੱਚ ਭਾਗ ਲਿਆ ਅਤੇ ਗੁਰੂ ਸਾਹਿਬ ਦੇ ਦਰਬਾਰ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਸ ਤੋਂ ਬਾਅਦ ਸ. ਸੰਧਵਾਂ ਨੇ ਆਮ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋ ਕੇ ਗੁਰਦੁਆਰਾ ਸਾਹਿਬ ਕੋਠੇ ਵੜਿੰਗ ਵਿਖੇ ਕੁਲਵਿੰਦਰ ਕੌਰ ਦੇ ਭੋਗ ਅਤੇ ਗੁਰਦੁਆਰਾ ਸਾਹਿਬ ਪਿੰਡ ਹਰਦਿਆਲੇਆਣਾ ਵਿਖੇ ਗੁਰਦਰਸ਼ਨ ਸਿੰਘ ਸੰਧੂ ਦੇ ਭੋਗ ਦੇ ਅੰਤਿਮ ਅਰਦਾਸ ਵਿੱਚ ਨਤਮਸਤਕ ਹੋਏ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਪ੍ਰਿਯ ਜਣੇ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਧੈਰਜ ਅਤੇ ਭਾਣਾ ਮੰਨਣ ਦੀ ਤਾਕਤ ਦੇਵੇ।

Leave a Reply

Your email address will not be published. Required fields are marked *