Wednesday, July 29Punjabi People

ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਪਾਸ, 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ

Punjab Cabinet Decisions: ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ, ‘ਮੇਰੀ ਰਸੋਈ’ ਯੋਜਨਾ ਦਾ ਐਲਾਨ

ਚੰਡੀਗੜ੍ਹ, 23 ਫਰਵਰੀ 2026:  ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ “ਮੇਰੀ ਰਸੋਈ” ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਇਸ ਯੋਜਨਾ ਤਹਿਤ ਸਰਕਾਰ ਵੱਲੋਂ ਇੱਕ ਵਿਸ਼ੇਸ਼ ਭੋਜਨ ਕਿੱਟ ਤਿਆਰ ਕੀਤੀ ਜਾਵੇਗੀ, ਜੋ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਵੰਡੀ ਜਾਵੇਗੀ। ਇਸ ਕਿੱਟ ਵਿੱਚ ਕਣਕ ਦੇ ਨਾਲ 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।


ਮੁੱਖ ਮੰਤਰੀ ਦੀ ਬ੍ਰੀਫਿੰਗ ਦੇ ਅਹਿਮ ਬਿੰਦੂ

ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਜਾਣੇ ਜਾਂਦੇ ਹਨ। ਜਦੋਂ ਵੀ ਦੇਸ਼ ਵਿੱਚ ਅਨਾਜ ਦੀ ਕਮੀ ਆਈ, ਪੰਜਾਬ ਹਮੇਸ਼ਾਂ ਅੱਗੇ ਵੱਧ ਕੇ ਦੇਸ਼ ਦੀ ਸਹਾਇਤਾ ਕਰਦਾ ਰਿਹਾ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ ਹਰੀ ਕ੍ਰਾਂਤੀ ਰਾਹੀਂ ਪੰਜਾਬ ਨੇ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਬਿਜਲੀ, ਪਾਣੀ ਅਤੇ ਸਿੱਖਿਆ ਵਰਗੀਆਂ ਮੁੱਖ ਸਹੂਲਤਾਂ ਸਬੰਧੀ ਕਈ ਯੋਜਨਾਵਾਂ ਲਾਗੂ ਕਰ ਚੁੱਕੀ ਹੈ। “ਮੇਰੀ ਰਸੋਈ” ਯੋਜਨਾ ਵੀ ਲੋਕਾਂ ਲਈ ਇਕ ਵੱਡਾ ਕਦਮ ਹੈ, ਜਿਸ ਦਾ ਲਾਭ 40 ਲੱਖ ਪਰਿਵਾਰਾਂ ਤੱਕ ਪਹੁੰਚੇਗਾ।


ਭੋਜਨ ਹੋਵੇਗਾ ਹੋਰ ਪੌਸ਼ਟਿਕ

ਉਨ੍ਹਾਂ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਰਾਹੀਂ ਲੋਕਾਂ ਨੂੰ ਕਣਕ ਪਹਿਲਾਂ ਵਾਂਗ ਮਿਲਦੀ ਰਹੇਗੀ, ਪਰ ਹੁਣ ਸਰਕਾਰ ਭੋਜਨ ਨੂੰ ਹੋਰ ਪੌਸ਼ਟਿਕ ਬਣਾਉਣ ਲਈ ਇਹ ਨਵੀਂ ਯੋਜਨਾ ਲੈ ਕੇ ਆਈ ਹੈ। ਇਸ ਦਾ ਮਕਸਦ ਬੱਚਿਆਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਅਤੇ ਕੁਪੋਸ਼ਣ ਨੂੰ ਘਟਾਉਣਾ ਹੈ।


ਹਰ ਤਿੰਨ ਮਹੀਨੇ ਬਾਅਦ ਵੰਡੀਆਂ ਜਾਣਗੀਆਂ ਕਿੱਟਾਂ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਜਾਂਚ ਦੌਰਾਨ ਕੁਪੋਸ਼ਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। “ਮੇਰੀ ਰਸੋਈ” ਯੋਜਨਾ ਤਹਿਤ ਫੂਡ ਕਿੱਟਾਂ ਹਰ ਤਿੰਨ ਮਹੀਨਿਆਂ ਬਾਅਦ ਵੰਡੀਆਂ ਜਾਣਗੀਆਂ। ਪਹਿਲੀ ਵਾਰ ਅਪ੍ਰੈਲ, ਮਈ ਅਤੇ ਜੂਨ ਮਹੀਨਿਆਂ ਲਈ ਇਹ ਕਿੱਟਾਂ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *