Saturday, May 23Punjabi People

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਮਿਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

ਹੁਸ਼ਿਆਰਪੁਰ, 28 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਤੀ ਗਈ ‘ਕਲੀਨ ਚਿੱਟ’ ਦਾ ਸਵਾਗਤ ਕਰਦਿਆਂ ਇਸਨੂੰ ਸੱਚਾਈ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤੀ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਝੂਠੇ ਦੋਸ਼ ਅਤੇ ਰਚੀਆਂ ਗਈਆਂ ਸਾਜ਼ਿਸ਼ਾਂ ਲੰਬੇ ਸਮੇਂ ਤੱਕ ਕਾਇਮ ਨਹੀਂ ਰਹਿ ਸਕਦੀਆਂ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ‘ਤੇ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਬਣਾਈ ਗਈ ਨਕਾਰਾਤਮਕ ਮੁਹਿੰਮ ਹੁਣ ਬੇਨਕਾਬ ਹੋ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਅਪਣਾਉਂਦੀ ਆਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਲੀਡਰਸ਼ਿਪ ਨੇ ਹਰ ਚੁਣੌਤੀ ਦਾ ਸਾਹਮਣਾ ਹੌਸਲੇ ਅਤੇ ਧੀਰਜ ਨਾਲ ਕੀਤਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ। ਇਹ ਫੈਸਲਾ ਸਿਰਫ਼ ਲੀਡਰਸ਼ਿਪ ਦੀ ਇਮਾਨਦਾਰੀ ਦੀ ਹੀ ਨਹੀਂ, ਸਗੋਂ ਲੋਕਤੰਤਰ ਅਤੇ ਨਿਆਂ ਪ੍ਰਣਾਲੀ ਦੀ ਵੀ ਵੱਡੀ ਜਿੱਤ ਹੈ।

Leave a Reply

Your email address will not be published. Required fields are marked *