Wednesday, July 29Punjabi People

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਭੇਟ

ਲੁਧਿਆਣਾ/ਚੰਡੀਗੜ੍ਹ 4 ਮਾਰਚ 2026 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿੱਚ ਇਲਾਜ ਅਧੀਨ ਇਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਯਾਦ ਰਹੇ ਕਿ ਇਹ ਕਾਰਕੁਨ ਨਸ਼ਾ ਤਸਕਰੀ ਨਾਲ ਜੁੜੇ ਤੱਤਾਂ ਵੱਲੋਂ ਕੀਤੇ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਦੌਰੇ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਸਦੇ ਪਰਿਵਾਰ ਨਾਲ ਮਿਲ ਕੇ ਆਪਣੀ ਇਕਜੁੱਟਤਾ ਪ੍ਰਗਟ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਸਭ ਨਾਲ ਚਟਾਨ ਵਾਂਗ ਖੜੀ ਹੈ ਜੋ ਨਸ਼ਿਆਂ ਖ਼ਿਲਾਫ਼ ਡਟ ਕੇ ਲੜ ਰਹੇ ਹਨ ਅਤੇ ਤਸਕਰਾਂ ਨੂੰ ਬੇਨਕਾਬ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਲਗਾਤਾਰ ਅਤੇ ਕਈ ਪੱਖਾਂ ਤੋਂ ਕਾਰਵਾਈ ਕਰ ਰਹੀ ਹੈ। ਅਸੀਂ ਇਸ ਬਲਾਅ ਨੂੰ ਪੰਜਾਬ ਦੀ ਧਰਤੀ ਤੋਂ ਜੜੋਂ ਸਮੇਤ ਖ਼ਤਮ ਕਰਕੇ ਹੀ ਦਮ ਲਵਾਂਗੇ।

ਬਲਤੇਜ ਪੰਨੂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਹੁਣ ਆਪਣੇ ਨਿਰਣਾਇਕ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਪੱਖੋਂ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਪਰਿਵਾਰ ਨਾਲ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਲੋੜੀਂਦੀ ਹਰ ਮਦਦ ਯਕੀਨੀ ਬਣਾਈ ਜਾਵੇਗੀ।

ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਜਾਂ ਫਿਰ ਕਾਨੂੰਨ ਅਨੁਸਾਰ ਸਖ਼ਤ ਅਤੇ ਬਿਨਾਂ ਕਿਸੇ ਰਿਆਇਤ ਵਾਲੀ ਕਾਰਵਾਈ ਲਈ ਤਿਆਰ ਰਹਿਣ। ਜਦ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਅੰਤਿਮ ਖ਼ਾਤਮਾ ਨਹੀਂ ਹੋ ਜਾਂਦਾ, ਸਾਡੀ ਮੁਹਿੰਮ ਜਾਰੀ ਰਹੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ, ਐਨਡੀਪੀਐਸ ਐਕਟ ਅਧੀਨ ਕੜੀਆਂ ਸਜ਼ਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਰਾਹੀਂ ਕਾਰਵਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ।

Leave a Reply

Your email address will not be published. Required fields are marked *