Saturday, May 23Punjabi People

ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਰਨਤਾਰਨ ਦੇ ਦੋ ਨੌਜਵਾਨਾਂ ਦੀ ਮੌਤ

ਚੰਡੀਗੜ੍ਹ,5 ਮਾਰਚ 2026: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਤਰਨਤਾਰਨ ਜ਼ਿਲ੍ਹੇ ਦੇ ਦੋ ਪਰਿਵਾਰਾਂ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਮਾੜੀ ਗੌਰ ਸਿੰਘ ਅਤੇ ਆਈਲੋਵਾਲ ਦੇ ਰਹਿਣ ਵਾਲੇ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਪਰਿਵਾਰਾਂ ਲਈ ਚੰਗੇ ਭਵਿੱਖ ਦੀ ਖਾਤਰ ਕੈਨੇਡਾ ਗਏ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਨੈਲਸਨ ਨੇੜੇ ਹਾਈਵੇਅ 97 (ਅਲਾਸਕਾ ਹਾਈਵੇਅ) ‘ਤੇ ਇਕ ਭਿਆਨਕ ਟਰੱਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਦੋਵਾਂ ਦੇ ਪਰਿਵਾਰਾਂ ਅਤੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਪੜ੍ਹਾਈ ਲਈ ਗਏ ਸਨ ਕੈਨੇਡਾਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਲਈ ਕੈਨੇਡਾ ਗਏ ਹੋਏ ਸਨ। ਪਰਿਵਾਰਾਂ ਦੇ ਮੁਤਾਬਕ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਮਿਹਨਤੀ ਅਤੇ ਸਚੇ ਨੌਜਵਾਨ ਸਨ, ਜੋ ਹਮੇਸ਼ਾ ਆਪਣੇ ਘਰਵਾਲਿਆਂ ਲਈ ਬਿਹਤਰ ਮੌਕੇ ਬਣਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਸਨ।

ਹਾਦਸੇ ਤੋਂ ਬਾਅਦ ਕੈਨੇਡੀਅਨ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦਰਮਿਆਨ ਪਰਿਵਾਰਾਂ ਨੇ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਦੋਵਾਂ ਨੌਜਵਾਨਾਂ ਦੀਆਂ ਮ੍ਰਿਤ ਦੇਹਾਂ ਜਲਦੀ ਤੋਂ ਜਲਦੀ ਪੰਜਾਬ ਭੇਜਣ ਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਪਿੰਡ ਵਿੱਚ ਕੀਤਾ ਜਾ ਸਕੇ।

5

Leave a Reply

Your email address will not be published. Required fields are marked *