Wednesday, July 29Punjabi People

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਾਸੋ ਓਪਰੇਸ਼ਨ ਚਲਾਇਆ ਗਿਆ

ਮਾਲੇਰਕੋਟਲਾ, 6 ਮਾਰਚ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਸੀ.ਆਈ.ਏ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਭਾਰੀ ਪੁਲਿਸ ਬਲ ਨਾਲ ਕੰਗਣਵਾਲ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਇਸ ਮੌਕੇ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਜਾਰੀ ਰਹੇਗੀ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 9779-100-200 ’ਤੇ ਤੁਰੰਤ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਸੇ ਤਰ੍ਹਾਂ ਸਬ ਡਿਵੀਜ਼ਨ ਅਮਰਗੜ੍ਹ ਦੇ ਡੀ.ਐਸ.ਪੀ. ਸੰਜੀਵ ਕੁਮਾਰ ਵੱਲੋਂ ਪੁਲਿਸ ਟੀਮਾਂ ਸਮੇਤ ਨੌਸ਼ਹਿਰਾ ਵਿੱਚ ਵੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਇੰਸਪੈਕਟਰ ਦਲਜੀਤ ਸਿੰਘ ਨੇ ਪੁਲਿਸ ਬਲ ਦੇ ਨਾਲ ਕਿਲ੍ਹਾ ਰਹਿਮਤਗੜ੍ਹ ਖੇਤਰ ਵਿੱਚ ਵੀ ਸਰਚ ਆਪਰੇਸ਼ਨ ਕੀਤਾ।

Leave a Reply

Your email address will not be published. Required fields are marked *