Wednesday, July 29Punjabi People

ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਪੰਜਾਬ ਦੀ ਤੇਜ਼ੀ ਨਾਲ ਹੋ ਰਹੀ ਤਰੱਕੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ, 14 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਪ੍ਰਮੁੱਖ ਉੱਦਮੀਆਂ ਵੱਲੋਂ ਮਿਲ ਰਹੀ ਭਰਪੂਰ ਪ੍ਰਤੀਕ੍ਰਿਆ ਇਹ ਦਰਸਾਉਂਦੀ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਅਤੇ ਆਰਥਿਕ ਵਿਕਾਸ ਲਈ ਇਕ ਪਸੰਦੀਦਾ ਮੰਜ਼ਿਲ ਵਜੋਂ ਉਭਰ ਰਿਹਾ ਹੈ।

ਨਿਵੇਸ਼ਕ ਸੰਮੇਲਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਨਿਵੇਸ਼ਕਾਂ ਵੱਲੋਂ ਮਿਲ ਰਹਾ ਉਤਸ਼ਾਹਜਨਕ ਹੁੰਗਾਰਾ ਪੰਜਾਬ ਦੀ ਤਰੱਕੀ ਅਤੇ ਵਧ ਰਹੀ ਆਰਥਿਕ ਸੰਭਾਵਨਾਵਾਂ ਦੀ ਪੁਸ਼ਟੀ ਕਰਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਤਿਆਰ ਕਰਨ ‘ਤੇ ਧਿਆਨ ਦੇ ਰਹੀ ਹੈ ਜੋ ਸੂਬੇ ਦੀ ਮਜ਼ਬੂਤ ਖੇਤੀਬਾੜੀ ਨੂੰ ਉਦਯੋਗਿਕ ਵਿਕਾਸ ਨਾਲ ਜੋੜੇ। ਉਨ੍ਹਾਂ ਕਿਹਾ ਕਿ ਇਸ ਪਹੁੰਚ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਖੇਤੀਬਾੜੀ ਦੀ ਤਾਕਤ ਨੂੰ ਉਦਯੋਗ ਨਾਲ ਜੋੜ ਕੇ ਪੰਜਾਬ ਦੇ ਕਿਸਾਨਾਂ ਅਤੇ ਯੁਵਾਂ ਲਈ ਰੋਜ਼ਗਾਰ ਅਤੇ ਵਿਕਾਸ ਦੇ ਹੋਰ ਰਾਹ ਖੋਲ੍ਹਣਾ ਹੈ।

ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਦੀਆਂ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਵਿੱਚ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਮਜ਼ਬੂਤੀ ਨਾਲ ਵਿਕਸਤ ਹੁੰਦਾ ਹੈ ਤਾਂ ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨਵੀਂ ਆਰਥਿਕ ਦਿਸ਼ਾ ਵੱਲ ਅੱਗੇ ਵਧ ਰਿਹਾ ਹੈ, ਜਿੱਥੇ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਉਦਯੋਗਪਤੀਆਂ ਵਿੱਚ ਅਣਭਰੋਸੇ ਦਾ ਮਾਹੌਲ ਬਣਾਇਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਉਦਯੋਗਪਤੀਆਂ ਤੋਂ ਹਿੱਸੇਦਾਰੀ ਮੰਗਦੀਆਂ ਸਨ, ਪਰ ਹੁਣ ‘ਆਪ’ ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਉਦਯੋਗ-ਪੱਖੀ ਮਾਹੌਲ ਮੁਹੱਈਆ ਕਰਵਾ ਰਹੀ ਹੈ।

ਅਖੀਰ ਵਿੱਚ ਮੁੱਖ ਮੰਤਰੀ Bhagwant Singh Mann ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਲਈ ਅਨੁਕੂਲ ਵਾਤਾਵਰਣ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਉਦਯੋਗ, ਕਿਸਾਨ ਅਤੇ ਨੌਜਵਾਨ ਸਭ ਇਸ ਦਾ ਲਾਭ ਪ੍ਰਾਪਤ ਕਰ ਸਕਣ।

Leave a Reply

Your email address will not be published. Required fields are marked *