
ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ — ਵਿਵਾਦ ਤੋਂ ਬਾਅਦ ਵੱਡਾ ਮੋੜ
ਚੰਡੀਗੜ੍ਹ, 21 ਮਾਰਚ 2026: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਇੱਕ ਵਿਵਾਦਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਹੈ।
ਇਸ ਦਰਮਿਆਨ, ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ਰਾਹੀਂ ਸਫਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਉੱਤੇ ਲੱਗੇ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਆਪਣੇ ਫੇਸਬੁਕ ਪੇਜ ‘ਤੇ ਉਨ੍ਹਾਂ ਲਿਖਿਆ ਕਿ ਪਾਰਟੀ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ ਅਤੇ ਉਹ ਵੀ ਚਾਹੁੰਦੇ ਹਨ ਕਿ ਲੱਗੇ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਵੇ, ਤਾਂ ਜੋ ਸੱਚ ਸਾਹਮਣੇ ਆ ਸਕੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਮੰਤਰੀ ਪਦ ਰੁਕਾਵਟ ਨਾ ਬਣੇ, ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਅਸਤੀਫਾ ਭੇਜ ਰਹੇ ਹਨ, ਤਾਂ ਜੋ ਮਾਮਲੇ ਦੀ ਸੁਚੱਜੀ ਜਾਂਚ ਹੋ ਸਕੇ।
ਦੂਜੇ ਪਾਸੇ, ਸੂਤਰਾਂ ਮੁਤਾਬਕ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਹੋ ਰਹੀ ਤੰਗ-ਪਰੇਸ਼ਾਨੀ ਕਾਰਨ ਖੁਦਕੁਸ਼ੀ ਕਰ ਲਈ ਹੈ।
