Saturday, May 23Punjabi People

ਅਧਿਕਾਰੀ ਦੇ ਖੁਦਕੁਸ਼ੀ ਮਾਮਲੇ ’ਚ ਅਕਾਲੀ ਦਲ ਨੇ ‘ਆਪ’ ਨੂੰ ਘੇਰਿਆ, ਸੀਬੀਆਈ ਜਾਂਚ ਮੰਗੀ

ਅੰਮ੍ਰਿਤਸਰ, 21 ਮਾਰਚ 2026:  ਅੰਮ੍ਰਿਤਸਰ ਵਿੱਚ ਇੱਕ ਅਧਿਕਾਰੀ ਵੱਲੋਂ ਕੀਤੀ ਖੁਦਕੁਸ਼ੀ ਅਤੇ ਇਸ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਵਿਰੋਧੀ ਧਿਰ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਤਿੱਖੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਕਿਉਂਕਿ ਇਸ ਮਾਮਲੇ ਵਿੱਚ ਮੰਤਰੀ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਦੋਸ਼ ਲਗਾਇਆ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਿਰਫ਼ ਅਸਤੀਫਾ ਲੈ ਕੇ ਰਸਮੀ ਕਾਰਵਾਈ ਕਰ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇ ਸਰਕਾਰ ਸੱਚਮੁੱਚ ਇਨਸਾਫ਼ ਚਾਹੁੰਦੀ ਹੈ ਤਾਂ ਤੁਰੰਤ ਧਾਰਾ 302 ਤਹਿਤ ਕੇਸ ਦਰਜ ਕਰਕੇ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਮਜੀਠੀਆ ਨੇ ਦੋਸ਼ ਲਗਾਇਆ ਕਿ ਅੰਮ੍ਰਿਤਸਰ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਰੰਧਾਵਾ ‘ਤੇ ਮੰਤਰੀ ਦੇ ਪਰਿਵਾਰਕ ਨਾਮ ‘ਤੇ ਐਫਸੀਆਈ ਟੈਂਡਰ ਜਾਰੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮ੍ਰਿਤਕ ਦੀ ਇੱਕ ਕਥਿਤ ਆਖਰੀ ਵੀਡੀਓ ਵਿੱਚ ਮੰਤਰੀ, ਉਨ੍ਹਾਂ ਦੇ ਪਿਤਾ ਅਤੇ ਹੋਰ ਸਾਥੀਆਂ ਖ਼ਿਲਾਫ਼ ਸਿੱਧੇ ਇਲਜ਼ਾਮ ਲਗਾਏ ਗਏ ਹਨ।

ਪਰਿਵਾਰ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ 13 ਮਾਰਚ ਨੂੰ ਡਾ. ਰੰਧਾਵਾ ਨੂੰ ਮੰਤਰੀ ਦੀ ਰਿਹਾਇਸ਼ ‘ਤੇ ਬੁਲਾ ਕੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ, ਮਾਰਪੀਟ ਕੀਤੀ ਗਈ ਅਤੇ ਬੰਦੂਕ ਦੀ ਨੋਕ ‘ਤੇ ਰਿਸ਼ਵਤ ਲੈਣ ਦੀ ਵੀਡੀਓ ਬਣਾਉਣ ਲਈ ਮਜਬੂਰ ਕੀਤਾ ਗਿਆ। ਇਸ ਮਾਨਸਿਕ ਤਸ਼ੱਦਦ ਅਤੇ ਕਥਿਤ ਧਮਕੀਆਂ ਕਾਰਨ ਉਹ ਡਰ ਅਤੇ ਦਬਾਅ ਹੇਠ ਆ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਏ।

ਇਸ ਮਾਮਲੇ ਨੂੰ ਲੈ ਕੇ ਸਿਆਸੀ ਤਣਾਅ ਵੱਧਦਾ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਸਰਕਾਰ ‘ਤੇ ਪੂਰੀ ਤਰ੍ਹਾਂ ਨਿਸ਼ਾਨਾ ਸਾਧ ਰਹੀ ਹੈ।

Leave a Reply

Your email address will not be published. Required fields are marked *