Saturday, May 23Punjabi People

ਜਲਾਲਾਬਾਦ ਦੇ ਲੋਕਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਤੋਹਫ਼ਾ—₹508 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਜਲਾਲਾਬਾਦ, 22 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਜਲਾਲਾਬਾਦ ਦੌਰੇ ‘ਤੇ ਪਹੁੰਚੇ। ਸਟੇਜ ਤੋਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਲਾਲਾਬਾਦ ਪਹਿਲਾਂ ਅਜਿਹੇ ਲੋਕਾਂ ਦੇ ਹੱਥ ਵਿੱਚ ਰਿਹਾ ਜਿਨ੍ਹਾਂ ਕੋਲ ਸੱਤਾ, ਅਹੁਦਾ ਅਤੇ ਪੂਰੀ ਤਾਕਤ ਸੀ, ਫਿਰ ਵੀ ਸ਼ਹਿਰ ਅਤੇ ਹਲਕੇ ਦਾ ਵਿਕਾਸ ਲੰਬੇ ਸਮੇਂ ਤੱਕ ਠੱਪ ਰਿਹਾ। ਉਨ੍ਹਾਂ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਥੋਂ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ, ਪਰ ਵਿਕਾਸ ਲਈ ਕੋਈ ਢੰਗ ਦਾ ਕੰਮ ਨਹੀਂ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਇਸ ਵੇਲੇ ਵਿਰੋਧੀ ਪਾਰਟੀਆਂ ਕੋਲ ਪੰਜਾਬ ਲਈ ਕੋਈ ਪੱਕਾ ਏਜੰਡਾ ਨਹੀਂ। ਹਰ ਪਾਰਟੀ ਸਿਰਫ਼ “ਇੱਕ ਮੌਕਾ ਦੇ ਦਿਓ, ਇੱਕ ਮੌਕਾ ਹੋਰ” ਦੀ ਰਟ ਲਗਾਈ ਬੈਠੀ ਹੈ, ਪਰ ਨਾ ਉਨ੍ਹਾਂ ਕੋਲ ਯੋਜਨਾ ਹੈ ਅਤੇ ਨਾ ਹੀ ਕੋਈ ਸਪੱਸ਼ਟ ਰੋਡਮੈਪ। ਉਨ੍ਹਾਂ ਭਾਰਤੀ ਰਾਸ਼ਟਰੀ ਕਾਂਗਰਸ ‘ਤੇ ਤਨਜ਼ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਤਾਂ ਹਾਲਾਤ ਇਹ ਹਨ ਕਿ ਮੁੱਖ ਮੰਤਰੀ ਬਣਨ ਦੇ ਦਾਅਵੇਦਾਰਾਂ ਦੀ ਲਾਈਨ ਲੱਗੀ ਹੋਈ ਹੈ।

ਮੁੱਖ ਮੰਤਰੀ ਨੇ ਔਰਤਾਂ ਲਈ ਵਿੱਤੀ ਸਹਾਇਤਾ ਯੋਜਨਾ ਬਾਰੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਅਪ੍ਰੈਲ ਮਹੀਨੇ ਤੋਂ ਮਹਿਲਾਵਾਂ ਨੂੰ ਹਰ ਮਹੀਨੇ ₹1,000 ਤੋਂ ₹1,500 ਤੱਕ ਦੀ ਰਕਮ ਦੇਣ ਦੀ ਯੋਜਨਾ ਸ਼ੁਰੂ ਕਰ ਦਿੱਤੀ ਜਾਵੇਗੀ।ਆਪਣੀ ਸਰਕਾਰ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਰੋਧੀਆਂ ‘ਤੇ ਕਰਾਰਾ ਪ੍ਰਹਾਰ ਕੀਤਾ।

ਉਨ੍ਹਾਂ ਕਿਹਾ ਕਿ ਪਹਿਲਾਂ ਕਿਹਾ ਜਾਂਦਾ ਸੀ ਬਿਜਲੀ ਮੁਫ਼ਤ ਨਹੀਂ ਹੋ ਸਕਦੀ, ਪਰ ਅਸੀਂ ਕਰ ਕੇ ਦਿਖਾਇਆ। ਫਿਰ ਕਿਹਾ ਗਿਆ ਪਾਣੀ ਨਹੀਂ ਮਿਲੇਗਾ, ਹੁਣ ਪਿੰਡ-ਪਿੰਡ ਤੱਕ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਸੀ ਕਿ ਨੌਕਰੀਆਂ ਨਹੀਂ ਦਿੱਤੀਆਂ ਜਾਣਗੀਆਂ, ਪਰ ਹੁਣ ਤੱਕ 65,264 ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

Leave a Reply

Your email address will not be published. Required fields are marked *