Saturday, May 23Punjabi People

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕੱਢਣ ਲਈ ਖ਼ਾਸ ਬੈਠਕ

ਸੰਗਰੂਰ, 22 ਮਾਰਚ 2026: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿੱਚ ਖ਼ਾਸ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਬੈਠਕ ਦੀ ਅਗਵਾਈ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਨੇ ਕੀਤੀ। ਵਿਧਾਨ ਸਭਾ ਹਲਕਾ ਸੰਗਰੂਰ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਸਮੇਤ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਅਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਰੂਬਰੂ ਸੰਵਾਦ ਕਰਦੇ ਹੋਏ ਉਨ੍ਹਾਂ ਦੀਆਂ ਦਿੱਕਤਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।”

ਉਨ੍ਹਾਂ ਦੱਸਿਆ ਕਿ ਸਰਕਾਰ ਵਪਾਰਕ ਮਾਹੌਲ ਨੂੰ ਹੋਰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮਕਸਦ ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਬਣਾਇਆ ਗਿਆ ਹੈ, ਤਾਂ ਜੋ ਮੌਕੇ ‘ਤੇ ਹੀ ਵਪਾਰੀਆਂ ਦੇ ਮਸਲਿਆਂ ਦਾ ਹੱਲ ਕੀਤਾ ਜਾ ਸਕੇ।

ਸ੍ਰੀ ਮਾਨ ਨੇ ਜ਼ੋਰ ਦਿੰਦਿਆਂ ਕਿਹਾ, “ਹਰ ਸਮੱਸਿਆ ਦਾ ਨਿਰਧਾਰਤ ਸਮੇਂ ਅੰਦਰ ਹੱਲ ਕਰਨਾ ਸਾਡੀ ਪਹਿਲ ਹੈ ਅਤੇ ਸੰਬੰਧਿਤ ਵਿਭਾਗਾਂ ਨਾਲ ਮਿਲਜੁਲ ਕਰ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”ਐਸ.ਡੀ.ਐਮ. ਸ੍ਰੀ ਸਤੀਸ਼ ਚੰਦਰ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਹਰ ਮਾਮਲੇ ਦਾ ਹੱਲ ਤਰਜੀਹ ਦੇ ਆਧਾਰ ‘ਤੇ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਮੁੱਦੇ ਪੇਸ਼ ਕੀਤੇ, ਜਿਨ੍ਹਾਂ ਨੂੰ ਅਧਿਕਾਰੀਆਂ ਨੇ ਗੰਭੀਰਤਾ ਨਾਲ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਈ ਵਪਾਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਦੇ ਵਸਨੀਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

Leave a Reply

Your email address will not be published. Required fields are marked *