Saturday, May 23Punjabi People

2025-26 ਵਿੱਤੀ ਸਾਲ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀਆਂ ਉਪਲਬਧੀਆਂ ਅਤੇ ਸਕੀਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੇਅਰਮੈਨ Gagandeep Singh Kaku Ahluwalia ਨੇ ਅੱਜ ਚੰਡੀਗੜ੍ਹ ਵਿਖੇ ਬੋਰਡ ਦੇ ਦਫ਼ਤਰ ਵਿੱਚ ਵਿੱਤੀ ਸਾਲ 2025-26 ਦੌਰਾਨ ਹੋਈਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ (PMEGP) ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਵਿੱਚ ਮਹੱਤਵਪੂਰਨ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨਾਲ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੀ ਹੈ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਬੋਰਡ ਵੱਲੋਂ PMEGP ਸਕੀਮ ਅਧੀਨ 457 ਇਕਾਈਆਂ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ। ਇਨ੍ਹਾਂ ਇਕਾਈਆਂ ਦੇ ਲਾਭਪਾਤਰੀਆਂ ਨੂੰ ਕੁੱਲ 32 ਕਰੋੜ 77 ਲੱਖ 85 ਹਜ਼ਾਰ ਰੁਪਏ ਦੀ ਸਬਸਿਡੀ ਵੀ ਮੁਹੱਈਆ ਕਰਵਾਈ ਗਈ।

ਇਨ੍ਹਾਂ ਵਿੱਚ ਲਗਭਗ 100 ਇਕਾਈਆਂ 1 ਲੱਖ ਤੋਂ 10 ਲੱਖ ਰੁਪਏ ਦੀ ਲਾਗਤ ਵਾਲੀਆਂ, 204 ਇਕਾਈਆਂ 10 ਤੋਂ 24 ਲੱਖ ਰੁਪਏ ਦੀ ਲਾਗਤ ਵਾਲੀਆਂ ਅਤੇ 153 ਇਕਾਈਆਂ 25 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਲਾਗਤ ਵਾਲੀਆਂ ਸਥਾਪਤ ਕੀਤੀਆਂ ਗਈਆਂ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਤੀ ਸਾਲ 2026-27 ਲਈ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਸੰਯੁਕਤ ਅਤੇ ਗੰਭੀਰ ਯਤਨ ਕੀਤੇ ਜਾਣ। ਨਾਲ ਹੀ ਬੋਰਡ ਦੀਆਂ ਸਾਰੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਇਹਨਾਂ ਦੀ ਪਹੁੰਚ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਯਕੀਨੀ ਬਣਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨ ਲਾਭਾਨਵਿਤ ਹੋ ਸਕਣ।

ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ Raman Deep Singh, ਸੁਪਰਡੰਟ ਸ੍ਰੀ ਦਵਿੰਦਰ ਸਿੰਘ, ਸੀਨੀਅਰ ਕਨਸਲਟੈਂਟ ਸ੍ਰੀ ਅਮਿਤ ਚੋਪੜਾ, ਸ੍ਰੀ ਅਪ੍ਰਿਤ ਗੁਪਤਾ, ਸ੍ਰੀ ਜੀਆ ਸ਼ਾਹ, ਸ੍ਰੀ ਗੁਰਜੰਟ ਸਿੰਘ ਪੂੰਨੀਆਂ, ਸ੍ਰੀਮਤੀ ਮੰਜੂ ਸ਼ਰਮਾ, ਸ੍ਰੀਮਤੀ ਅਮਿਤਪ੍ਰੀਤ ਕੌਰ, ਮਿਸ ਰਾਧਿਕਾ ਅਤੇ ਸ੍ਰੀ ਸੰਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *