Wednesday, July 29Punjabi People

‘ਗੈਂਗਸਟਰਾਂ ‘ਤੇ ਵਾਰ’ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ 546 ਥਾਵਾਂ ‘ਤੇ ਤਾਬੜਤੋੜ ਛਾਪੇਮਾਰੀ ਕਰਦਿਆਂ 253 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣ ਕੀਤੇ 546 ਠਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇ ਮਾਰੇ ਗਏ।

ਇਹ ਯਾਦ ਰਹੇ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇੱਕ ਦ੍ਰਿੜ੍ਹ ਕਦਮ ਹੈ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਪੱਧਰ ‘ਤੇ ਲਗਾਤਾਰ ਕਾਰਵਾਈ ਕਰ ਰਹੀਆਂ ਹਨ।

87ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 2 ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 21,905 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ, 88 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 135 ਨੂੰ ਪੁੱਛਗਿੱਛ ਮਗਰੋਂ ਰਿਹਾ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ 3 ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਸੂਚਨਾ ਦੇ ਸਕਦੇ ਹਨ।

ਇਸ ਦੇ ਨਾਲ ਹੀ, ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 412ਵੇਂ ਦਿਨ ਵੀ ਜਾਰੀ ਰੱਖਦਿਆਂ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4.1 ਕਿਲੋ ਹੈਰੋਇਨ, 5 ਕਿਲੋ ਗਾਂਜਾ, 2 ਕਿਲੋ ਭੁੱਕੀ, 3046 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,150 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਤਰ੍ਹਾਂ 412 ਦਿਨਾਂ ਵਿੱਚ ਕੁੱਲ 59,304 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਨਸ਼ਾ ਮੁਕਤੀ ਅਭਿਆਨ ਦੇ ਤਹਿਤ, ਪੰਜਾਬ ਪੁਲਿਸ ਨੇ ਅੱਜ 49 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ।

Leave a Reply

Your email address will not be published. Required fields are marked *