
ਅੰਮ੍ਰਿਤਸਰ / ਚੰਡੀਗੜ੍ਹ, 21 ਅਪ੍ਰੈਲ 2026: ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 7.050 ਕਿਲੋ ਹੈਰੋਇਨ ਸਮੇਤ 5 ਨੂੰ ਕਾਬੂ ਕੀਤਾ ਗਿਆ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਕੀਤਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵੰਡ ਲਈ ਉਸਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।
ਇਸ ਸੰਬੰਧ ਵਿੱਚ ਪੁਲੀਸ ਥਾਣਾ ਛੇਹਰਟਾ ਅਤੇ ਪੁਲੀਸ ਛਾਉਣੀ, ਅੰਮ੍ਰਿਤਸਰ ਵਿਖੇ ਐੱਨ ਡੀ ਪੀ ਐੱਸ ਐਕਟ ਤਹਿਤ ਦੋ ਵੱਖ-ਵੱਖ ਐੱਫ ਆਈ ਆਰ’ਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਸਾਰੇ ਸੰਬੰਧਾਂ ਅਤੇ ਸੰਪਰਕ ਸੂਤਰਾਂ ਦਾ ਪਤਾ ਲਾਉਣ ਵਾਸਤੇ ਹੋਰ ਜਾਂਚ ਜਾਰੀ ਹੈ।
ਉਹਨਾਂ ਆਖਿਆ ਕਿ ਪੰਜਾਬ ਪੁਲੀਸ ਸੂਬੇ ਵਿੱਚੋਂਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
