Saturday, May 23Punjabi People

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ

ਚੰਡੀਗੜ੍ਹ/ਐਸ.ਏ.ਐਸ. ਨਗਰ, 24 ਅਪ੍ਰੈਲ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਐਸ.ਏ.ਐਸ. ਨਗਰ ਵਿੱਚ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ ਗਏ।

ਇਸ ਮੌਕੇ ਸ. ਖੁੱਡੀਆਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਉਸ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜਿਸ ਦਾ ਮਕਸਦ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਆਰਥਿਕ ਸਹਾਰਾ ਦੇਣਾ ਹੈ।

ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਸਿਫਾਰਸ਼ ਦੇ, ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨਵੇਂ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਲਈ ਵੱਡੀ ਰਹਾਤ ਸਾਬਤ ਹੋਵੇਗਾ ਅਤੇ ਇਹ ਨੌਜਵਾਨ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਬੋਰਡ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *