Saturday, May 23Punjabi People

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 97ਵਾਂ ਦਿਨ: ਪੰਜਾਬ ਪੁਲਿਸ ਨੇ 486 ਥਾਵਾਂ ‘ਤੇ ਛਾਪੇ ਮਾਰੇ, 240 ਲੋਕ ਗ੍ਰਿਫ਼ਤਾਰ

ਚੰਡੀਗੜ੍ਹ, 27 ਅਪ੍ਰੈਲ 2026: ਮੁੱਖ ਮੰਤਰੀ Bhagwant Singh Mann ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ 486 ਪਛਾਣੇ ਹੋਏ ਟਿਕਾਣਿਆਂ ‘ਤੇ ਛਾਪੇ ਮਾਰੇ।

ਇਹ ਗੱਲ ਯਾਦ ਰਹੇ ਕਿ “ਗੈਂਗਸਟਰਾਂ ਤੇ ਵਾਰ” ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਦੌਰਾਨ, 97ਵੇਂ ਦਿਨ ਪੁਲਿਸ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 24,520 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ, 56 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 51 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਤੌਰ ‘ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਗੈਂਗਸਟਰਾਂ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਸੂਚਨਾ ਦੇ ਸਕਦੇ ਹਨ।

ਇਸੇ ਨਾਲ, ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਨਾਲ 422 ਦਿਨਾਂ ਵਿੱਚ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 61,103 ਹੋ ਗਈ ਹੈ।

ਨਸ਼ਾ ਮੁਕਤੀ ਮੁਹਿੰਮ ਦੇ ਤਹਿਤ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ।

Leave a Reply

Your email address will not be published. Required fields are marked *