Saturday, May 23Punjabi People

23 ਮਾਲ ਅਧਿਕਾਰੀਆਂ ਨੂੰ ਮਿਲੀ ਤਰੱਕੀ, ਹਰਦੀਪ ਸਿੰਘ ਮੁੰਡੀਆਂ ਨੇ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 28 ਅਪ੍ਰੈਲ 2026: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿੱਚ ਆਯੋਜਿਤ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਭੇਟ ਕੀਤੇ।

ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਹ ਪਦਉੱਨਤੀਆਂ ਮਾਲ ਪ੍ਰਸ਼ਾਸਨ ਵਿੱਚ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਲੰਬੇ ਸਮੇਂ ਦੀਆਂ ਸੇਵਾਵਾਂ ਅਤੇ ਯੋਗਦਾਨ ਦੀ ਮਾਨਤਾ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀ ਪ੍ਰਸ਼ਾਸਨਿਕ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਰੱਕੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਤਰੱਕੀ ਪ੍ਰਣਾਲੀ ਨਾ ਸਿਰਫ਼ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਦੀ ਹੈ, ਸਗੋਂ ਅਧਿਕਾਰੀਆਂ ਨੂੰ ਲੋਕਾਂ ਨੂੰ ਹੋਰ ਬਿਹਤਰ ਸੇਵਾਵਾਂ ਦੇਣ ਲਈ ਪ੍ਰੇਰਿਤ ਵੀ ਕਰਦੀ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਵੀ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *