Saturday, May 23Punjabi People

ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, ਜਲਦ ਜੇਲ੍ਹ ਵਿਚੋਂ ਆਵੇਗਾ ਬਾਹਰ…

ਹਰਿਆਣਾ 4 ਜਨਵਰੀ 2026: ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਮੁੜ ਜੇਲ੍ਹ ਤੋਂ ਬਾਹਰ ਆਵੇਗਾ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ 40 ਦਿਨਾਂ ਦੀ ਪੈਰੋਲ ਦੀ ਮਨਜ਼ੂਰੀ ਦੇ ਦਿੱਤੀ ਹੈ।

ਉਸ ਦੇ 1-2 ਦਿਨਾਂ ਵਿਚ ਬਾਹਰ ਆਉਣ ਦੀ ਸੰਭਾਵਨਾ ਹੈ। ਡੇਰਾ ਮੁਖੀ ਰਾਮ ਰਹੀਮ ਪੈਰੋਲ ਦੌਰਾਨ ਸਿਰਸਾ ਵਿੱਚ ਹੀ ਰਹੇਗਾ। ਇਸ ਤੋਂ ਪਹਿਲਾਂ ਉਸ ਨੂੰ ਅਗਸਤ ਮਹੀਨੇ ਵਿਚ 40 ਦਿਨਾਂ ਦੀ ਪੈਰੋਲ ਮਿਲੀ ਸੀ ਤੇ ਚਾਰ ਮਹੀਨੇ ਤੋਂ ਬਾਅਦ ਮੁੜ ਪੈਰੋਲ ਦਿੱਤੀ ਗਈ ਹੈ।

ਡੇਰਾ ਮੁਖੀ ਨੂੰ ਆਖਰੀ ਵਾਰ ਅਗਸਤ 2025 ਵਿੱਚ 40 ਦਿਨਾਂ ਦੀ ਪੈਰੋਲ ਉਤੇ ਰਿਹਾਅ ਕੀਤਾ ਗਿਆ ਸੀ ਤੇ ਉਸ ਨੇ ਆਪਣਾ 58ਵਾਂ ਜਨਮਦਿਨ ਡੇਰਾ ਸਿਰਸਾ ਵਿਚ ਹੀ ਮਨਾਇਆ ਸੀ।

Leave a Reply

Your email address will not be published. Required fields are marked *