Saturday, May 23Punjabi People

ਸੁਖਜਿੰਦਰ ਸਿੰਘ ਰੰਧਾਵਾ ਨੇ CM ਭਗਵੰਤ ਮਾਨ ਨੂੰ ਘੇਰਿਆ, ਅੰਮ੍ਰਿਤਪਾਲ ਤੋਂ NSA ਹਟਾਉਣ ‘ਤੇ ਪੁੱਛੇ ਤਿੱਖੇ ਸਵਾਲ; ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵੀ ਉਠਾਏ ਮੁੱਦੇ

ਚੰਡੀਗੜ੍ਹ, 30 ਅਪ੍ਰੈਲ 2026:  ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਤੋਂ ਨੈਸ਼ਨਲ ਸਕਿਉਰਟੀ ਐਕਟ (NSA) ਹਟਾਉਣ ਦਾ ਫੈਸਲਾ ਕਿਉਂ ਲਿਆ ਗਿਆ। ਉਨ੍ਹਾਂ ਰੇਲਵੇ ਟਰੈਕ ਨੂੰ ਉਡਾਉਣ ਦੀਆਂ ਧਮਕੀਆਂ ਅਤੇ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਵਿਸਫੋਟਕ ਸਮੱਗਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।

ਰੰਧਾਵਾ ਨੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ 2022 ਵਿੱਚ “ਆਪਰੇਸ਼ਨ ਲੋਟਸ” ਦੇ ਮਾਮਲੇ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਵਿਧਾਇਕਾਂ ਨੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਡੀਜੀਪੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਹੋਈ ਹੈ। ਰੰਧਾਵਾ ਨੇ ਇਹ ਵੀ ਕਿਹਾ ਕਿ ਸ਼ਿਕਾਇਤਕਰਤਾ ਸ਼ੀਤਲ ਅੰਗੂਰਾਲ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ, ਇਸ ਲਈ ਪੁਲਿਸ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ ਜਾਂ ਨਹੀਂ। ਨਾਲ ਹੀ ਉਨ੍ਹਾਂ ਪੁੱਛਿਆ ਕਿ ਇਸ ਮਾਮਲੇ ਵਿੱਚ ਅਜੇ ਤੱਕ ਚਾਰਜਸ਼ੀਟ ਕਿਉਂ ਪੇਸ਼ ਨਹੀਂ ਕੀਤੀ ਗਈ।

ਕੱਲ੍ਹ ਹੋਣ ਵਾਲੇ ਵਿਸ਼ੇਸ਼ ਸੈਸ਼ਨ ‘ਤੇ ਟਿੱਪਣੀ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਰਕਾਰ ਭਰੋਸੇ ਦਾ ਮਤਾ ਲਿਆ ਕੇ ਆਪਣਾ ਬਹੁਮਤ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਅਗਲੇ ਛੇ ਮਹੀਨਿਆਂ ਤੱਕ ਰਾਜਪਾਲ ਵੱਲੋਂ ਮੁੜ ਬਹੁਮਤ ਸਾਬਤ ਕਰਨ ਲਈ ਨਾ ਕਿਹਾ ਜਾ ਸਕੇ।

Leave a Reply

Your email address will not be published. Required fields are marked *