
ਚੰਡੀਗੜ੍ਹ, 30 ਅਪ੍ਰੈਲ 2026: ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧ ਰਿਹਾ ਹੈ। ਇਸੇ ਤਹਿਤ ਕਾਨੂੰਨੀ ਖੇਤਰ ਦੀਆਂ ਪ੍ਰਸਿੱਧ ਹਸਤੀਆਂ ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਭਰਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਸੂਝਵਾਨ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।
