Wednesday, July 29Punjabi People

ਨਸ਼ਿਆਂ ਖ਼ਿਲਾਫ਼ ਕਾਰਵਾਈ: ਹੁਸ਼ਿਆਰਪੁਰ ਵਿੱਚ ਡੋਪ ਟੈਸਟ ਵਿੱਚ ਨਾਕਾਮ ਰਹਿਣ ਤੋਂ ਬਾਅਦ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਹੁਸ਼ਿਆਰਪੁਰ / ਚੰਡੀਗੜ੍ਹ, 4 ਮਈ 2026:  ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ, ਇਨ੍ਹਾਂ ਉੱਤੇ ਨਸ਼ਾ ਕਰਨ ਦੇ ਸ਼ੱਕ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਅਤੇ ਹਸਪਤਾਲ ਵਿੱਚ ਕਰਵਾਏ ਗਏ ਡੋਪ ਟੈਸਟ ਦੌਰਾਨ ਇਹ ਦੋਸ਼ ਸਾਬਤ ਹੋਣ ਉਪਰੰਤ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਰੂਪੋਵਾਲ ਤੋਂ ਇੱਕ ਨੌਜਵਾਨ ਗ੍ਰਿਫ਼ਤਾਰ
ਥਾਣਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਰੂਪੋਵਾਲ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਹਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਨੂੰ ਕਾਬੂ ਕੀਤਾ। ਏ.ਐਸ.ਆਈ. ਦਰਸ਼ਨ ਸਿੰਘ ਨੂੰ ਮਿਲੀ ਜਾਣਕਾਰੀ ਮੁਤਾਬਕ ਉਹ ਨਸ਼ੇ ਦਾ ਆਦੀ ਸੀ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਮਿਲ ਚੁੱਕੀਆਂ ਸਨ। ਪੁਲਿਸ ਨੇ ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਦਸੂਹਾ ਵਿੱਚ ਡੋਪ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪੌਜ਼ਟਿਵ ਆਉਣ ‘ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪਿੰਡ ਮਾਂਗਾ ਤੋਂ ਦੂਜੀ ਗ੍ਰਿਫ਼ਤਾਰੀ
ਇਸੇ ਤਰ੍ਹਾਂ ਗੜ੍ਹਦੀਵਾਲਾ ਪੁਲਿਸ ਨੇ ਨਿਰਵੈਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਪਿੰਡ ਮਾਂਗਾ ਨੂੰ ਵੀ ਗ੍ਰਿਫ਼ਤਾਰ ਕੀਤਾ। ਐਸ.ਆਈ. ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਹ ਨਸ਼ੇ ਦਾ ਆਦੀ ਹੈ। ਮੁਖ਼ਬਰੀ ਦੇ ਆਧਾਰ ‘ਤੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿੱਚ ਨਸ਼ੇ ਦੀ ਪੁਸ਼ਟੀ ਹੋਣ ਮਗਰੋਂ ਉਸ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ।

ਫੁਗਲਾਣਾ-ਅਹਿਰਾਣਾ ਰੋਡ ਤੋਂ ਤੀਜਾ ਕਾਬੂ
ਥਾਣਾ ਮੇਹਟੀਆਣਾ ਦੀ ਪੁਲਿਸ ਨੇ ਏ.ਐਸ.ਆਈ. ਓਂਕਾਰ ਸਿੰਘ ਦੀ ਅਗਵਾਈ ਹੇਠ ਚੈਕਿੰਗ ਦੌਰਾਨ ਮੁਖ਼ਬਰੀ ਦੇ ਆਧਾਰ ‘ਤੇ ਚਰਨਜੀਤ ਸਿੰਘ ਉਰਫ਼ ਚੰਨਾ ਪੁੱਤਰ ਓਮ ਪ੍ਰਕਾਸ਼, ਵਾਸੀ ਪਿੰਡ ਅਜੜਾਮ ਨੂੰ ਬਿੱਲੇ ਦੇ ਭੱਠੇ ਨੇੜੇ ਤੋਂ ਕਾਬੂ ਕੀਤਾ। ਉਸ ਦਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪੌਜ਼ਟਿਵ ਆਉਣ ‘ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *