Saturday, May 23Punjabi People

ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਬਦਲਾਅ, 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਦੇ ਆਦੇਸ਼ ਜਾਰੀ

ਚੰਡੀਗੜ੍ਹ, 6 ਮਈ 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ 12 ਜ਼ਿਲ੍ਹਾ ਮਾਲ ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) Anurag Verma ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਪ੍ਰਦੀਪ ਕੁਮਾਰ ਨੂੰ ਤਰੱਕੀ ਦੇ ਕੇ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ, ਜਸਵਿੰਦਰ ਸਿੰਘ ਨੂੰ ਰੂਪਨਗਰ, ਜਸਪ੍ਰੀਤ ਸਿੰਘ ਨੂੰ ਸ਼ਹੀਦ ਭਗਤ ਸਿੰਘ ਨਗਰ, ਦਿਵਿਆ ਸਿੰਗਲਾ ਨੂੰ ਬਠਿੰਡਾ ਅਤੇ ਜਿਨਸੂ ਬਾਂਸਲ ਨੂੰ ਕਪੂਰਥਲਾ ਵਿਖੇ ਲਾਇਆ ਗਿਆ ਹੈ। ਇਸਦੇ ਨਾਲ ਹੀ ਜਿਨਸੂ ਬਾਂਸਲ ਨੂੰ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਕਰਮਜੋਤ ਕੌਰ ਨੂੰ ਫਤਿਹਗੜ੍ਹ ਸਾਹਿਬ ਤਾਇਨਾਤ ਕੀਤਾ ਗਿਆ ਹੈ, ਜਦਕਿ ਮੋਗਾ ਦੇ ਜ਼ਿਲ੍ਹਾ ਮਾਲ ਅਫਸਰ ਨੂੰ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਜਲੰਧਰ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਅਮਨਦੀਪ ਚਾਵਲਾ, ਜੋ ਪਹਿਲਾਂ ਜਲੰਧਰ ਵਿੱਚ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਦੇ ਇੰਚਾਰਜ ਸਨ ਅਤੇ ਹੁਸ਼ਿਆਰਪੁਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ, ਨੂੰ ਹੁਣ ਹੁਸ਼ਿਆਰਪੁਰ ਵਿੱਚ ਪੱਕੀ ਤਾਇਨਾਤੀ ਦਿੱਤੀ ਗਈ ਹੈ।

ਹੋਰ ਤਬਦੀਲੀਆਂ ਅਨੁਸਾਰ ਨਵਕੀਰਤ ਸਿੰਘ ਨੂੰ ਪਟਿਆਲਾ, ਲਵਪ੍ਰੀਤ ਕੌਰ ਨੂੰ ਫਰੀਦਕੋਟ ਦੇ ਨਾਲ ਫਿਰੋਜ਼ਪੁਰ ਦਾ ਵਾਧੂ ਚਾਰਜ, ਅਤੇ ਜਸਕਰਨਜੀਤ ਸਿੰਘ ਨੂੰ ਗੁਰਦਾਸਪੁਰ ਦੇ ਨਾਲ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *