Saturday, May 23Punjabi People

ਜਲੰਧਰ ਸੈਂਟਰਲ ਵਿੱਚ ਕੱਲ੍ਹ ਸੀਐਮ ਮਾਨ ਦੀ ‘ਸ਼ੁਕਰਾਨਾ ਯਾਤਰਾ’, ਪ੍ਰਸ਼ਾਸਨ ਤਿਆਰੀਆਂ ’ਚ ਜੁਟਿਆ

ਜਲੰਧਰ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਮਈ ਨੂੰ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਪਾਸ ਹੋਣ ਉਪਰੰਤ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਜਲੰਧਰ ਸੈਂਟਰਲ ਵਿੱਚ ਵਰਿੰਦਰ ਸਿੰਘ ਘੁੰਮਣ ਪਾਰਕ (ਪਹਿਲਾਂ ਡੀਸੀ ਪਾਰਕ) ਨੇੜੇ ਸ਼ੁਰੂ ਹੋਵੇਗਾ, ਜਿੱਥੋਂ ਮੁੱਖ ਮੰਤਰੀ ਦੀ ਯਾਤਰਾ ਅੱਗੇ ਵਧੇਗੀ। ‘ਸ਼ੁਕਰਾਨਾ ਯਾਤਰਾ’ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬਾਨ ਪ੍ਰਤੀ ਅਟੁੱਟ ਸ਼ਰਧਾ, ਵਿਸ਼ਵਾਸ ਅਤੇ ਸਤਿਕਾਰ ਨੂੰ ਸਮਰਪਿਤ ਇੱਕ ਭਾਵਨਾਤਮਕ ਪਹਿਲ ਹੈ, ਜਿਸ ਰਾਹੀਂ ਸੂਬੇ ਭਰ ਵਿੱਚ ਸ਼ੁਕਰਗੁਜ਼ਾਰੀ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।

ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ ਅਤੇ ਪ੍ਰਸ਼ਾਸਨ ਨਾਲ ਨਾਲ ਸਥਾਨਕ ਲੀਡਰਸ਼ਿਪ ਵੱਲੋਂ ਸਾਰੇ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਗਈ ਹੈ।

ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨਾਲ ਮਿਲ ਕੇ ਸਮਾਗਮ ਸਥਾਨ ਦਾ ਦੌਰਾ ਕੀਤਾ ਅਤੇ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਸਟੇਜ ਦੀ ਤਿਆਰੀ, ਜਨਤਕ ਸਹੂਲਤਾਂ ਅਤੇ ਸਮਾਗਮ ਦੇ ਸੁਚਾਰੂ ਸੰਚਾਲਨ ਨਾਲ ਜੁੜੇ ਸਾਰੇ ਪੱਖਾਂ ਦੀ ਸਮੀਖਿਆ ਕੀਤੀ ਗਈ।

ਨਿਰੀਖਣ ਦੌਰਾਨ ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਪੂਰੀ ਤਰ੍ਹਾਂ ਸੰਗਠਿਤ, ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਕਰਵਾਇਆ ਜਾਵੇ, ਤਾਂ ਜੋ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਅਤੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਥਾਨ ’ਤੇ ਸਾਰੇ ਪ੍ਰਬੰਧਾਂ ਦੀ ਨੇੜਿਓਂ ਨਿਗਰਾਨੀ ਕੀਤੀ ਗਈ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਤਿਆਰੀਆਂ ਸਮੇਂ ਸਿਰ ਮੁਕੰਮਲ ਹੋਣ।

ਇਸ ਮੌਕੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਰਾਹੀਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ‘ਸ਼ੁਕਰਾਨਾ ਯਾਤਰਾ’ ਇਸੇ ਸੰਕਲਪ ਅਤੇ ਸ਼ਰਧਾ ਦਾ ਪ੍ਰਤੀਕ ਹੈ, ਜਿਸ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਕ੍ਰਿਤਜਤਾ ਪ੍ਰਗਟ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਕਾਸ, ਪਾਰਦਰਸ਼ਤਾ ਅਤੇ ਜਨਸੇਵਾ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ ਅਤੇ ਸੂਬੇ ਨੂੰ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।

ਨਿਤਿਨ ਕੋਹਲੀ ਨੇ ਵਿਸ਼ਵਾਸ ਜਤਾਇਆ ਕਿ ਇਹ ਯਾਤਰਾ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਕਾਰਾਤਮਕ ਸੋਚ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ 7 ਮਈ ਨੂੰ ਜਲੰਧਰ ਸੈਂਟਰਲ ਵਿੱਚ ਹੋਣ ਵਾਲਾ ਇਹ ਸਮਾਗਮ ‘ਸ਼ੁਕਰਾਨਾ ਯਾਤਰਾ’ ਦਾ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਪ੍ਰਬੰਧ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਇਹ ਸਮਾਗਮ “ਸਨਮਾਨ, ਸਤਿਕਾਰ ਅਤੇ ਪੰਜਾਬ ਦੀ ਆਤਮਾ ਨੂੰ ਸਮਰਪਿਤ” ਭਾਵਨਾ ਨਾਲ ਆਯੋਜਿਤ ਕੀਤਾ ਜਾਵੇਗਾ, ਜੋ ਧਾਰਮਿਕ ਵਿਸ਼ਵਾਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿੱਚ ਸਕਾਰਾਤਮਕ ਸੰਦੇਸ਼ ਵੀ

Leave a Reply

Your email address will not be published. Required fields are marked *