Saturday, May 23Punjabi People

ਥਾਣਿਆਂ ਵਿੱਚ ਜ਼ਬਤ ਨਸ਼ਿਆਂ ਨੂੰ ਤੁਰੰਤ ਨਸ਼ਟ ਕਰਨ ਦੇ ਆਦੇਸ਼

ਮੁਹਾਲੀ 9 ਮਈ 2026: ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਜਲਦ ਨਸ਼ਟ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਐੱਸਪੀ (ਜਾਂਚ) ਸੌਰਵ ਜਿੰਦਲ ਨੇ ਮਾਲਖਾਨਾ ਐੱਮਐੱਚਸੀ, ਸੈਂਟਰਲਾਈਜ਼ਡ ਮਾਲਖਾਨਾ ਇੰਚਾਰਜ ਅਤੇ ਸਰਕਲ ਅਫਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡਰੱਗ ਡਿਸਪੋਜ਼ਲ ਦੀ ਪ੍ਰਕਿਰਿਆ ਨੂੰ ਕਾਨੂੰਨੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਜਾਂਚ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਐੱਸਪੀ ਸੌਰਵ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਥਾਣਿਆਂ ਦੇ ਮਾਲਖਾਨਿਆਂ ਵਿੱਚ ਪਏ ਨਸ਼ਿਆਂ ਨੂੰ ਮਾਣਯੋਗ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਨਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਵੀ ਇਹ ਕਾਰਵਾਈ ਦੋ ਵਾਰ ਅਮਲ ਵਿੱਚ ਲਿਆਂਦੀ ਗਈ ਸੀ, ਜਿਸ ਦੌਰਾਨ ਕਰੀਬ 300 ਕੇਸਾਂ ਨਾਲ ਸੰਬੰਧਤ ਨਸ਼ੀਲੇ ਪਦਾਰਥ ਨਸ਼ਟ ਕਰਕੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਹੋਰ ਦੱਸਿਆ ਕਿ ਬਾਕੀ ਰਹਿੰਦੇ ਲਗਭਗ 200 ਕੇਸਾਂ ਵਿੱਚ ਬਰਾਮਦ ਅਫੀਮ, ਭੁੱਕੀ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਜਲਦ ਨਸ਼ਟ ਕੀਤਾ ਜਾਵੇਗਾ।

Leave a Reply

Your email address will not be published. Required fields are marked *