
ਚੰਡੀਗੜ੍ਹ, 11 ਮਈ 2026: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੇ ਪੂਰੇ ਸ਼ਡਿਊਲ ਦੀ ਜਾਣਕਾਰੀ ਸਾਂਝੀ ਕੀਤੀ।
ਜਾਣਕਾਰੀ ਮੁਤਾਬਕ ਸੂਬੇ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਸ ਵੇਲੇ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਸ਼ਾਸਕ ਤਾਇਨਾਤ ਹਨ। ਨਗਰ ਕੌਂਸਲਾਂ ਦਾ ਚਾਰਜ ਐੱਸਡੀਐੱਮਜ਼ ਨੂੰ ਅਤੇ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਕਮਿਸ਼ਨਰਾਂ ਨੂੰ ਸੌਂਪੀ ਹੋਈ ਹੈ।
ਚੋਣਾਂ ਦੇ ਐਲਾਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋਵੇਗੀ, ਜਦਕਿ 16 ਮਈ ਨਾਮਜ਼ਦਗੀ ਭਰਨ ਦੀ ਆਖਰੀ ਤਾਰੀਖ ਹੋਵੇਗੀ।
ਵੋਟਿੰਗ 26 ਮਈ ਨੂੰ ਹੋਵੇਗੀ ਅਤੇ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ।
