
ਚੰਡੀਗੜ੍ਹ / ਫਾਜ਼ਿਲਕਾ, 12 ਮਈ 2026: ਫਾਜ਼ਿਲਕਾ ਦੀ ਸਿਆਸਤ ਵਿੱਚ ਅੱਜ ਵੱਡਾ ਰਾਜਨੀਤਿਕ ਫੇਰਬਦਲ ਵੇਖਣ ਨੂੰ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਫਾਜ਼ਿਲਕਾ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸੇਠੀ ਨੇ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਥਾਮ ਲਿਆ। ਉਨ੍ਹਾਂ ਦੀ ਸ਼ਮੂਲੀਅਤ ਨੂੰ ਫਾਜ਼ਿਲਕਾ ਵਿੱਚ ਭਾਜਪਾ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਅਨਿਲ ਸੇਠੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦੀ ਰਸਮ ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਮੌਜੂਦਗੀ ਵਿੱਚ ਸੰਪੰਨ ਹੋਈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ Narinder Pal Singh Sawna ਅਤੇ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ਼ ਕਮਿਸ਼ਨ ਦੇ ਚੇਅਰਮੈਨ ਲਵਿਸ਼ ਚਾਵਲਾ ਵੀ ਖਾਸ ਤੌਰ ‘ਤੇ ਹਾਜ਼ਰ ਰਹੇ। ਪਾਰਟੀ ਆਗੂਆਂ ਵੱਲੋਂ ਅਨਿਲ ਸੇਠੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁਖੀ ਸੋਚ ‘ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ‘ਆਪ’ ਨਾਲ ਜੁੜ ਰਹੇ ਹਨ।
ਉੱਧਰ, ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਨਿੱਠ ਨਾਲ ਕੰਮ ਕਰ ਰਹੀ ਹੈ ਅਤੇ ਉਹ ਵੀ ਹੁਣ ਇਸ ਮਿਸ਼ਨ ਦਾ ਹਿੱਸਾ ਬਣ ਕੇ ਲੋਕ ਸੇਵਾ ਕਰਨਾ ਚਾਹੁੰਦੇ ਹਨ।
ਆਮ ਆਦਮੀ ਪਾਰਟੀ ਵੱਲੋਂ ਅਨਿਲ ਸੇਠੀ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਭਰੋਸਾ ਵੀ ਦਿੱਤਾ ਗਿਆ।
