Saturday, May 23Punjabi People

ਸਮਾਜਿਕ ਕਾਰਜਾਂ ਲਈ ਸੁਸਾਇਟੀ ਨੂੰ ਕੈਬਨਿਟ ਮੰਤਰੀ ਵੱਲੋਂ 2 ਲੱਖ ਦੀ ਗ੍ਰਾਂਟ

ਜਲੰਧਰ, 15 ਮਈ 2026 : ਡਾ. ਕੇਐੱਸਜੀ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਹੋਟਲ ਵਿੱਚ ਸਨਮਾਨ ਸਮਾਗਮ ਅਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸੁਸਾਇਟੀ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਪ੍ਰੋਗਰਾਮ ਦੌਰਾਨ ਸਮਾਜ ਸੇਵਾ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੁਸਾਇਟੀ ਨੂੰ 2 ਲੱਖ ਰੁਪਏ ਦਾ ਚੈਕ ਭੇਟ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਅਜਿਹੀਆਂ ਸੰਸਥਾਵਾਂ ਲੋੜਵੰਦਾਂ ਦੀ ਮਦਦ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕਰ ਰਹੀਆਂ ਹਨ।

ਉਨ੍ਹਾਂ ਨੇ ਭਵਿੱਖ ਵਿੱਚ ਵੀ ਸੁਸਾਇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੁਸਾਇਟੀ ਦੇ ਪ੍ਰਧਾਨ ਡਾ. ਐੱਸ.ਪੀ.ਐੱਸ. ਗਰੋਵਰ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕੀਤਾ।

ਇਸ ਮੌਕੇ ਸੁਸਾਇਟੀ ਦੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Leave a Reply

Your email address will not be published. Required fields are marked *