Wednesday, July 29Punjabi People

ਲੱਡਾ ਪਿੰਡ ਲਈ ਵੱਡੀ ਸੌਗਾਤ, 3.5 ਕਰੋੜ ਨਾਲ ਨਹਿਰੀ ਪਾਣੀ ਦੀ ਲਾਈਨ ਵਿਛਾਉਣੀ ਸ਼ੁਰੂ

ਧੂਰੀ, 17 ਮਈ 2026: ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ ਨਹਿਰੀ ਪਾਣੀ ਲਈ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਕਿਸਾਨ ਹਾਜ਼ਰ ਰਹੇ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਲਗਭਗ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਤਹਿਤ ਕਰੀਬ 25 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾਵੇਗੀ। ਨਾਲ ਹੀ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਸਥਾਪਤ ਕੀਤੇ ਜਾਣਗੇ, ਤਾਂ ਜੋ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚਾਰੂ ਅਤੇ ਸਮੇਂ ਸਿਰ ਯਕੀਨੀ ਬਣ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸੇ ਮਕਸਦ ਨਾਲ ਸੂਬੇ ਭਰ ਵਿੱਚ ਅਜਿਹੇ ਵਿਕਾਸ ਪ੍ਰੋਜੈਕਟ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਮੀਨਦੋਜ਼ ਪਾਈਪ ਲਾਈਨ ਪ੍ਰਣਾਲੀ ਨਾਲ ਪਾਣੀ ਦੀ ਬਰਬਾਦੀ ਵਿੱਚ ਵੱਡੀ ਕਮੀ ਆਵੇਗੀ ਅਤੇ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਯਕੀਨੀ ਹੋਵੇਗੀ। ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਆਸਾਨ ਅਤੇ ਸੁਵਿਧਾਜਨਕ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੱਧਾ ਲਾਭ ਮਿਲੇਗਾ, ਜਿਸ ਨਾਲ ਖੇਤੀ ਉਤਪਾਦਨ ਵਿੱਚ ਵਾਧਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਦੀ ਉਮੀਦ ਹੈ।

ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਲੰਬੇ ਸਮੇਂ ਦੀ ਮਹੱਤਵਪੂਰਨ ਸਹੂਲਤ ਸਾਬਤ ਹੋਵੇਗਾ।

Leave a Reply

Your email address will not be published. Required fields are marked *