Saturday, May 23Punjabi People

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਹੀ ਰਾਮ ਬਿਸ਼ਨੋਈ ਚੌਧਰੀ ਨੇ ਆਪਣੇ ਸਿਆਸੀ ਜੀਵਨ ਦੌਰਾਨ ਲੋਕ ਸੇਵਾ ਅਤੇ ਜਨਹਿੱਤ ਲਈ ਜੋ ਯੋਗਦਾਨ ਪਾਇਆ, ਉਹ ਸਦਾ ਯਾਦ ਰੱਖਿਆ ਜਾਵੇਗਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਦਾ ਰਾਜਨੀਤੀ ਅਤੇ ਸਮਾਜ ਸੇਵਾ ਪ੍ਰਤੀ ਅਟੁੱਟ ਸਮਰਪਣ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣਿਆ ਰਹੇਗਾ। ਉਨ੍ਹਾਂ ਨੇ ਕਿਹਾ ਕਿ ਚੌਧਰੀ ਸਾਹਿਬ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਅਤੇ ਆਪਣੇ ਹਲਕੇ ਦੇ ਵਿਕਾਸ ਲਈ ਨਿਰੰਤਰ ਯਤਨ ਕੀਤੇ।

ਉਨ੍ਹਾਂ ਕਿਹਾ ਕਿ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ਨਾਲ ਪੰਜਾਬ ਦੀ ਰਾਜਨੀਤੀ ਅਤੇ ਸਮਾਜਿਕ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਪੀਕਰ ਸੰਧਵਾਂ ਨੇ ਇਸ ਦੁਖਦਾਈ ਖ਼ਬਰ ‘ਤੇ ਗਹਿਰਾ ਸੋਗ ਪ੍ਰਗਟਾਉਂਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਸਨੇਹੀਆਂ ਅਤੇ ਸਮਰਥਕਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਹੌਸਲਾ ਪ੍ਰਦਾਨ ਕਰਨ।

Leave a Reply

Your email address will not be published. Required fields are marked *