Saturday, June 6Punjabi People

ਪੰਜਾਬ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਤਿਹਾਸਕ ਉਪਲਬਧੀਆਂ ਵੱਲ — ਚੀਮਾ

ਸੰਗਰੂਰ, 4 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਕੌਮੀ ਪੱਧਰ ਦੀਆਂ ਮੁਕਾਬਲੇਵਾਰ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪਿਛਲੇ ਸਾਲ ਜੇਈਈ ਐਡਵਾਂਸਡ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀ ਸਫ਼ਲ ਹੋਏ ਸਨ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 59 ਹੋ ਗਈ ਹੈ। ਇਸ ਤਰ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਭਗ 34 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਸਾਬਤ ਕਰਦੀਆਂ ਹਨ ਕਿ ਸੂਬੇ ਦੀ ਸਕੂਲੀ ਸਿੱਖਿਆ ਪ੍ਰਣਾਲੀ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਿੱਛੜੇ ਸੂਬਿਆਂ ਵਿੱਚ ਗਿਣਿਆ ਜਾਂਦਾ ਸੀ, ਪਰ ਅੱਜ ਸਿੱਖਿਆ ਸੁਧਾਰਾਂ ਅਤੇ ਬੁਨਿਆਦੀ ਢਾਂਚੇ ਵਿੱਚ ਹੋਏ ਵੱਡੇ ਬਦਲਾਵਾਂ ਕਾਰਨ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ। ਚੀਮਾ ਨੇ ਦਾਅਵਾ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕਈ ਸੂਬਿਆਂ ਨੂੰ ਪਿੱਛੇ ਛੱਡਦਿਆਂ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।

Leave a Reply

Your email address will not be published. Required fields are marked *