Thursday, June 11Punjabi People

ਬਰਨਾਲਾ ਨਗਰ ਨਿਗਮ ਨੂੰ ਮਿਲਿਆ ਪਹਿਲਾ ਮੇਅਰ, ਹਸਨ ਭਾਰਦਵਾਜ ਨੇ ਸੰਭਾਲੀ ਕਮਾਨ

ਬਰਨਾਲਾ: 11ਜੂਨ 2026: ਹਸਨ ਭਾਰਦਵਾਜ ਨੂੰ ਅੱਜ ਬਰਨਾਲਾ ਨਗਰ ਨਿਗਮ ਦਾ ਪਹਿਲਾ ਮੇਅਰ ਚੁਣ ਲਿਆ ਗਿਆ। ਮੇਅਰ ਦੀ ਚੋਣ ਨਗਰ ਨਿਗਮ ਦਫ਼ਤਰ ਸਥਿਤ ਸ੍ਰੀ ਰਾਮ ਸਰੂਪ ਅਣਖੀ ਮਿਊਂਸੀਪਲ ਲਾਇਬ੍ਰੇਰੀ ਵਿੱਚ ਹੋਈ, ਜਿੱਥੇ ਚੋਣ ਪ੍ਰਕਿਰਿਆ ਅਤੇ ਸਹੁੰ ਚੁੱਕ ਸਮਾਗਮ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ Vinay Bublani ਦੀ ਨਿਗਰਾਨੀ ਹੇਠ ਕਰਵਾਇਆ ਗਿਆ।

ਚੋਣ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਨਵੇਂ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਤੋਂ ਬਾਅਦ ਹੋਈ ਮੇਅਰ ਚੋਣ ਵਿੱਚ ਹਸਨ ਭਾਰਦਵਾਜ ਨੂੰ ਬਰਨਾਲਾ ਨਗਰ ਨਿਗਮ ਦਾ ਪਲੇਠਾ ਮੇਅਰ ਚੁਣਿਆ ਗਿਆ।

ਚੋਣ ਉਪਰੰਤ ਹਸਨ ਭਾਰਦਵਾਜ ਨੇ ਪੰਜਾਬ ਦੇ ਵਿੱਤ ਮੰਤਰੀ Harpal Singh Cheema, ਸੰਸਦ ਮੈਂਬਰ Gurmeet Singh Meet Hayer, ਵਿਧਾਇਕ Kulwant Singh Pandori ਅਤੇ Labh Singh Ugoke ਦੀ ਮੌਜੂਦਗੀ ਵਿੱਚ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਮੀਤ ਹੇਅਰ ਨੇ ਨਵੇਂ ਮੇਅਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਨਿਗਮ ਦੀ ਨਵੀਂ ਟੀਮ ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਲਗਨ ਨਾਲ ਕੰਮ ਕਰੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਰਨਾਲਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉੱਧਰ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਨਗਰ ਨਿਗਮ ਦਾ ਦਰਜਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਨਵੇਂ ਚੁਣੇ ਮੇਅਰ ਅਤੇ ਕੌਂਸਲਰ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਆਪਣੇ ਸੰਬੋਧਨ ਦੌਰਾਨ ਹਸਨ ਭਾਰਦਵਾਜ ਨੇ ਮੁੱਖ ਮੰਤਰੀ Bhagwant Mann, ਸੰਸਦ ਮੈਂਬਰ ਮੀਤ ਹੇਅਰ ਅਤੇ ਬਰਨਾਲਾ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ ਅਤੇ ਬਰਨਾਲਾ ਨੂੰ ਵਿਕਾਸ ਦੇ ਮਾਮਲੇ ਵਿੱਚ ਸੂਬੇ ਦੇ ਅਗੇਤੜ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕਰਨਗੇ।

Leave a Reply

Your email address will not be published. Required fields are marked *