Saturday, May 23Punjabi People

ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ, 18 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ 14 ਜਨਵਰੀ 2026: ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਭਾਰਤ ਦੇ ਵੱਡੇ ਹਿੱਸੇ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਵੇਰ ਦੇ ਸਮੇਂ ਸੜਕਾਂ ‘ਤੇ ਧੁੰਦ ਇੰਨੀ ਵੱਧ ਗਈ ਕਿ ਦੂਰ ਤੱਕ ਦੇਖਣ ਦੀ ਸਮਰੱਥਾ ਨਗਣ ਰਹੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਪਹਾੜੀ ਇਲਾਕਿਆਂ ਵੱਲੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਅਤੇ ਘਣੀ ਧੁੰਦ ਦੇ ਚਲਦੇ ਮੰਗਲਵਾਰ ਨੂੰ ਪੰਜਾਬ ਦੇ ਐਸਬੀਐਸ ਨਗਰ ਵਿੱਚ ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਲੁੜਕ ਗਿਆ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.5 ਡਿਗਰੀ ਘੱਟ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ 18 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਹੋਰ ਤੇਜ਼ ਹੋ ਸਕਦੀ ਹੈ ਅਤੇ ਤਾਪਮਾਨ ਵਿੱਚ ਹੋਰ ਕਮੀ ਆਉਣ ਦੇ ਆਸਾਰ ਹਨ। ਮੌਸਮ ਵਿਭਾਗ ਵੱਲੋਂ ਅਗਲੇ ਛੇ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਕੜੀ ਠੰਢ ਅਤੇ ਬਹੁਤ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ।

Leave a Reply

Your email address will not be published. Required fields are marked *