Friday, June 19Punjabi People

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਹੈਰੋਇਨ ਤੇ 1.33 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ; 8 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 17 ਜੂਨ 2026: ਪੰਜਾਬ ਸਰਕਾਰ ਦੀ “ਯੁੱਧ ਨਸ਼ਾ ਵਿਰੁੱਧ” ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਚੋਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵੱਖ-ਵੱਖ 5 ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ 6 ਕਿਲੋ 275 ਗ੍ਰਾਮ ਹੈਰੋਇਨ, 1 ਲੱਖ 33 ਹਜ਼ਾਰ 640 ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 4 ਨਾਜਾਇਜ਼ ਹਥਿਆਰ, ਜਿਨ੍ਹਾਂ ਵਿੱਚ ਇੱਕ ਗਲੌਕ ਪਿਸਤੌਲ ਵੀ ਸ਼ਾਮਲ ਹੈ, ਮੈਗਜ਼ੀਨਾਂ ਅਤੇ 41 ਜ਼ਿੰਦਾ ਕਾਰਤੂਸਾਂ ਸਮੇਤ ਕਬਜ਼ੇ ਵਿੱਚ ਲਏ ਗਏ ਹਨ।

ਪੁਲਿਸ ਨੇ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 16 ਮੋਬਾਈਲ ਫੋਨ, 3 ਮੋਟਰਸਾਈਕਲ ਅਤੇ 2 ਕਾਰਾਂ ਵੀ ਜ਼ਬਤ ਕੀਤੀਆਂ ਹਨ। ਇਸ ਦੇ ਨਾਲ 3 ਲੱਖ 16 ਹਜ਼ਾਰ 600 ਰੁਪਏ ਦੀ ਨਕਦੀ ਬਰਾਮਦ ਹੋਈ, ਜਿਸ ਵਿੱਚੋਂ 2.80 ਲੱਖ ਰੁਪਏ ਡਰੱਗ ਮਨੀ ਵਜੋਂ ਮਿਲੇ ਹਨ।

ਪਾਕਿਸਤਾਨੀ ਨੈੱਟਵਰਕ ਨਾਲ ਜੁੜੇ ਦੋ ਤਸਕਰ ਕਾਬੂਸੀ.ਆਈ.ਏ. ਸਟਾਫ਼ ਜ਼ੀਰਾ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋਵਾਂ ਕੋਲੋਂ 5 ਕਿਲੋ 775 ਗ੍ਰਾਮ ਹੈਰੋਇਨ, 4 ਮੋਬਾਈਲ ਫੋਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਰਹੱਦੀ ਰੂਟਾਂ ਰਾਹੀਂ ਮੰਗਵਾਈ ਜਾਂਦੀ ਸੀ।

ਲੱਖਾਂ ਨਸ਼ੀਲੀਆਂ ਗੋਲੀਆਂ ਬਰਾਮਦਥਾਣਾ ਮਮਦੋਟ ਦੀ ਪੁਲਿਸ ਨੇ ਇੱਕ ਮੈਡੀਕਲ ਸਟੋਰ ‘ਤੇ ਛਾਪੇਮਾਰੀ ਕਰਕੇ 1.33 ਲੱਖ ਤੋਂ ਵੱਧ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ, 39 ਕਾਰਤੂਸ ਅਤੇ 36,600 ਰੁਪਏ ਨਕਦ ਬਰਾਮਦ ਕੀਤੇ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੈਡੀਕਲ ਹਾਲ ਕਿਸੇ ਹੋਰ ਦੇ ਲਾਇਸੈਂਸ ਦੀ ਆੜ ਵਿੱਚ ਚਲਾਇਆ ਜਾ ਰਿਹਾ ਸੀ।

ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3 ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲਿਸ ਹਥਿਆਰਾਂ ਦੇ ਸਰੋਤ ਅਤੇ ਸੰਭਾਵਿਤ ਅਪਰਾਧਿਕ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਹੈਰੋਇਨ, ਪਿਸਤੌਲ ਤੇ ਡਰੱਗ ਮਨੀ ਸਮੇਤ ਇੱਕ ਹੋਰ ਕਾਬੂਥਾਣਾ ਮਖੂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ, ਇੱਕ ਪਿਸਤੌਲ, 2.80 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤੀ ਹੈ।

ਚੋਰੀਆਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਫੜੇਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਸ਼ਾਤਰ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ 3 ਚੋਰੀਸ਼ੁਦਾ ਮੋਟਰਸਾਈਕਲ ਅਤੇ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਪੁਲਿਸ ਨੂੰ ਉਮੀਦ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਕਈ ਚੋਰੀ ਦੇ ਮਾਮਲੇ ਸੁਲਝ ਜਾਣਗੇ।

ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਅੰਕੜੇਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਹੁਣ ਤੱਕ ਨਸ਼ਿਆਂ ਨਾਲ ਸਬੰਧਤ 2521 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 3085 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 429 ਕਿਲੋ 937 ਗ੍ਰਾਮ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰਾਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।

Leave a Reply

Your email address will not be published. Required fields are marked *