Wednesday, July 29Punjabi People

ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੁਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ

ਚੰਡੀਗੜ੍ਹ 15 ਜਨਵਰੀ 2026: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੀ ਠੰਢ ਅਤੇ ਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਖੁਲ੍ਹਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਹੁਣ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ।

ਸ. ਬੈਂਸ ਨੇ ਕਿਹਾ, “ਸਾਡੇ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ”। ਉਨ੍ਹਾਂ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।

Leave a Reply

Your email address will not be published. Required fields are marked *