Wednesday, July 29Punjabi People

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਮਿਸ਼ਰੀਵਾਲਾ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 27 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮਿਸ਼ਰੀਵਾਲਾ ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਤੇਜ਼ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਰਵਾਏ ਜਾ ਰਹੇ ਹਨ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਸੁਣੀਆਂ ਜਾਣ ਅਤੇ ਉਨ੍ਹਾਂ ਦਾ ਹੱਲ ਮੌਕੇ ‘ਤੇ ਜਾਂ ਜਲਦੀ ਤੋਂ ਜਲਦੀ ਕੀਤਾ ਜਾਵੇ।

ਸਪੀਕਰ ਨੇ ਇਹ ਵੀ ਕਿਹਾ ਕਿ ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਲੋਕ ਭਲਾਈ ਨਾਲ ਜੁੜੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਕਿਹਾ ਕਿ ਸਰਕਾਰ ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਲਈ ਲਗਾਤਾਰ ਯੋਜਨਾਵਾਂ ਚਲਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਹੌਲੀ-ਹੌਲੀ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਆਖ਼ਰੀ ਵਿਅਕਤੀ ਤੱਕ ਸਰਕਾਰੀ ਲਾਭ ਪਹੁੰਚ ਸਕਣ।

Leave a Reply

Your email address will not be published. Required fields are marked *