
ਮੁਕੇਰੀਆਂ/ਚੰਡੀਗੜ੍ਹ, 2 ਜੁਲਾਈ 2026: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (ਆਪ) ਨੇ ਸਰਬਜੋਤ ਸਿੰਘ ਸਾਬੀ ਨੂੰ ਮੁਕੇਰੀਆਂ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੁਕੇਰੀਆਂ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਬਦਲਾਅ ਆਇਆ ਸੀ, ਜਦੋਂ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਦਾਮਨ ਫੜਿਆ ਸੀ। ਇਨ੍ਹਾਂ ਆਗੂਆਂ ਵਿੱਚ ਮੁਕੇਰੀਆਂ ਦੇ ਪ੍ਰਮੁੱਖ ਕਾਂਗਰਸੀ ਆਗੂ ਸਰਬਜੋਤ ਸਿੰਘ ਸਾਬੀ ਵੀ ਸ਼ਾਮਲ ਸਨ, ਜਿਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਸੀ।
ਹੁਣ ਪਾਰਟੀ ਹਾਈਕਮਾਨ ਨੇ ਸਰਬਜੋਤ ਸਿੰਘ ਸਾਬੀ ‘ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਮੁਕੇਰੀਆਂ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਨਿਯੁਕਤੀ ਨਾਲ ਮੁਕੇਰੀਆਂ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸੰਗਠਨਾਤਮਕ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।
ਸਰਬਜੋਤ ਸਿੰਘ ਸਾਬੀ ਨੂੰ ਮਿਲੀ ਇਸ ਅਹਿਮ ਜ਼ਿੰਮੇਵਾਰੀ ‘ਤੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਭਾਵਸ਼ਾਲੀ ਯੋਗਦਾਨ ਪਾਉਣਗੇ।
ਸਰਬਜੋਤ ਸਿੰਘ ਸਾਬੀ ਨੂੰ ਮੁਕੇਰੀਆਂ ਹਲਕੇ ਦਾ ਇੰਚਾਰਜ ਨਿਯੁਕਤ ਹੋਣ ‘ਤੇ ਦਿਲੋਂ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ।
