Saturday, May 23Punjabi People

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ ਆਯੋਜਿਤ

ਚੰਡੀਗੜ੍ਹ, 20 ਜਨਵਰੀ 2026: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ–1 ਦੇ ਗੁਰਦੁਆਰਾ ਸਾਹਿਬ ਵਿੱਚ ਚੌਥਾ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਿਤ ਕੀਤਾ ਗਿਆ।

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਸਾਲ ਦੀ ਆਮਦ ਦੇ ਸਨਮਾਨ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਰਪੂਰ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਅਰਪਿਤ ਕੀਤੀ ਗਈ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ. ਹਰਦੀਪ ਸਿੰਘ ਮੁੰਡੀਆਂ ਸਮੇਤ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਪ੍ਰਸ਼ਾਸਨ ਵਿਭਾਗ ਦੀ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ, ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਅਨਿਲ ਸੈਣੀ, ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ, ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਵੀ ਮੌਜੂਦ ਰਹੇ।

ਇਸ ਸਮਾਗਮ ਵਿੱਚ ਆਮ ਪ੍ਰਸ਼ਾਸਨ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਤੇਜਦੀਪ ਸਿੰਘ ਸੈਣੀ, ਏਡੀਓ–1 ਸ੍ਰੀ ਸੁਖਵਿੰਦਰ ਸਿੰਘ, ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੰਧੂ ਅਤੇ ਡਾ. ਨਿਰਮਲ ਜੌੜਾ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਧਾਰਮਿਕ ਸਮਾਗਮ ਦੌਰਾਨ ਪੰਜਾਬ ਸਿਵਲ ਸਕੱਤਰੇਤ–1 ਅਤੇ 2, ਸੀ.ਆਈ.ਐਸ.ਐਫ. ਅਤੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਅਤੇ ਸੇਵਾ ਮੁਕਤ ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਵਿਭਾਗ ਦੇ ਸਮੂਹ ਸਟਾਫ ਵੱਲੋਂ ਗੁਰੂ ਕਾ ਲੰਗਰ ਸ਼ਰਧਾ ਨਾਲ ਖੁਦ ਵਰਤਾਇਆ ਗਿਆ।

Leave a Reply

Your email address will not be published. Required fields are marked *