Saturday, May 23Punjabi People

ਮੁੱਖ ਮੰਤਰੀ ਨੂੰ ਮਨੁੱਖੀ ਬੰਬ ਰਾਹੀਂ ਨਿਸ਼ਾਨਾ ਬਣਾਉਣ ਦੀ ਧਮਕੀ

ਚੰਡੀਗੜ੍ਹ, 21 ਜਨਵਰੀ 2026 ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਗਣਤੰਤਰ ਦਿਵਸ ਮੌਕੇ ਸ਼ਿਮਲਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੌਰਾਨ ਮਨੁੱਖੀ ਬੰਬ ਹਮਲੇ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼ਿਮਲਾ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਅਧਿਕਾਰਤ ਈਮੇਲ ਪਤੇ ’ਤੇ ਭੇਜੀ ਗਈ, ਜਿਸ ਵਿੱਚ 26 ਜਨਵਰੀ ਨੂੰ ਹੋਣ ਵਾਲੇ ਸਮਾਗਮ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ, ਧਮਕੀ ਭਰਿਆ ਈਮੇਲ ਇੱਕ ਅਣਪਛਾਤੀ ਈਮੇਲ ਆਈਡੀ ਤੋਂ ਭੇਜਿਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਤੁਰੰਤ ਇਸ ਦੀ ਸੂਚਨਾ ਸ਼ਿਮਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਪੀ) ਨੂੰ ਦਿੱਤੀ ਗਈ।

ਇਸ ਤੋਂ ਬਾਅਦ ਸਦਰ ਪੁਲਿਸ ਸਟੇਸ਼ਨ, ਸ਼ਿਮਲਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਵੱਲੋਂ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *