Saturday, September 12Punjabi People

ਸੁਲਤਾਨਪੁਰ ਲੋਧੀ ਵਿੱਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਵੱਖ-ਵੱਖ ਪਾਰਟੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ/ਸੁਲਤਾਨਪੁਰ ਲੋਧੀ, 18 ਅਗਸਤ 2026:   ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਨਾਨਕ ਪੁਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਹਰ ਵਰਗ ਦੇ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਸੰਗਠਨ ਵਿੱਚ ਆਪਣੀ ਸਮਰੱਥਾ ਅਨੁਸਾਰ ਜ਼ਿੰਮੇਵਾਰੀ ਅਤੇ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਦਿੱਤਾ ਜਾਵੇਗਾ।

ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੇ ਨਵੇਂ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ।

‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੰਮਕਾਜ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੇ ਯਤਨਾਂ ਕਾਰਨ ਉਨ੍ਹਾਂ ਨੇ ‘ਆਪ’ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਇਹ ਵੀ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿੱਚ ਸੱਜਣ ਸਿੰਘ ਚੀਮਾ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੇ ਜਾ ਰਹੇ ਯਤਨਾਂ ਨੇ ਵੀ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ।

ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਸਾਰਿਆਂ ਨੂੰ ਮਿਲਜੁਲ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ, ਲੋਕਾਂ ਦੇ ਮੁੱਦੇ ਉਠਾਉਣ ਅਤੇ ਹਲਕੇ ਦੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *