Saturday, September 12Punjabi People

ਸ਼ਨੀਵਾਰ ਦੀ ਛੁੱਟੀ ’ਤੇ ਵੱਡੀ ਅਪਡੇਟ: ਪੰਜਾਬ ਵਿੱਚ ਕੁਝ ਜ਼ਿਲ੍ਹਿਆਂ ’ਚ ਸਕੂਲ ਪੂਰੇ ਦਿਨ ਬੰਦ, ਕੁਝ ’ਚ ਅੱਧਾ ਦਿਨ।

ਚੰਡੀਗੜ੍ਹ 30 ਜਨਵਰੀ 2026: ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 31 ਜਨਵਰੀ ਨੂੰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਨਾਲ ਨਾਲ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਇਸ ਦੇ ਨਾਲ ਹੀ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਵੀ 31 ਜਨਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਆਮ ਲੋਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *