Tuesday, October 20Punjabi People

ਨਾਨਾ ਪਾਟੇਕਰ ਦੇ ਦੇਹਾਂਤ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫ਼ਿਲਮ ਨਿਰਮਾਤਾ ਨਾਨਾ ਪਾਟੇਕਰ ਦੇ ਅਚਾਨਕ ਦੇਹਾਂਤ ’ਤੇ ਡੂੰਘੇ ਦੁੱਖ ਅਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਨਾਨਾ ਪਾਟੇਕਰ ਨੂੰ ਭਾਰਤੀ ਸਿਨੇਮਾ ਦੀ ਇੱਕ ਬੇਮਿਸਾਲ ਸ਼ਖਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਵਿਲੱਖਣ ਅਦਾਕਾਰੀ ਰਾਹੀਂ ਫ਼ਿਲਮ ਜਗਤ ਵਿੱਚ ਅਮਿੱਟ ਛਾਪ ਛੱਡੀ।

ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਨਾਨਾ ਪਾਟੇਕਰ ਨੇ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਵੱਖਰੀ ਸ਼ੈਲੀ ਨਾਲ ਕਈ ਯਾਦਗਾਰ ਕਿਰਦਾਰਾਂ ਨੂੰ ਜੀਵੰਤ ਕੀਤਾ। ਉਨ੍ਹਾਂ ਦਾ ਕੰਮ ਨਾ ਸਿਰਫ਼ ਦਰਸ਼ਕਾਂ ਦੇ ਦਿਲਾਂ ’ਤੇ ਡੂੰਘਾ ਪ੍ਰਭਾਵ ਛੱਡ ਗਿਆ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਕਲਾਕਾਰਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।

ਸ. ਸੰਧਵਾਂ ਨੇ ਨਾਨਾ ਪਾਟੇਕਰ ਦੀ ਗੌਰਵਮਈ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੇ ਬੇਮਿਸਾਲ ਕਲਾਕਾਰ ਸਨ, ਜੋ ਆਪਣੀ ਵਿਲੱਖਣ ਅਦਾਕਾਰੀ ਰਾਹੀਂ ਹਰ ਕਿਰਦਾਰ ਵਿੱਚ ਜਾਨ ਪਾ ਦਿੰਦੇ ਸਨ। ਉਨ੍ਹਾਂ ਦੀ ਅਦਾਕਾਰੀ ਦੀ ਗਹਿਰਾਈ, ਸੰਵਾਦ ਅਦਾਇਗੀ ਅਤੇ ਕਿਰਦਾਰਾਂ ਨੂੰ ਪੇਸ਼ ਕਰਨ ਦੀ ਵਿਲੱਖਣ ਸਮਰੱਥਾ ਨੇ ਉਨ੍ਹਾਂ ਨੂੰ ਭਾਰਤੀ ਸਿਨੇਮਾ ਵਿੱਚ ਇੱਕ ਵੱਖਰਾ ਮੁਕਾਮ ਦਿਵਾਇਆ।

ਸਪੀਕਰ ਨੇ ਕਿਹਾ ਕਿ ਨਾਨਾ ਪਾਟੇਕਰ ਦੇ ਦੇਹਾਂਤ ਨਾਲ ਫ਼ਿਲਮ ਜਗਤ ਨੂੰ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਤਿਭਾਸ਼ਾਲੀ ਅਤੇ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੀ ਕਲਾ ਅਤੇ ਯਾਦਾਂ ਹਮੇਸ਼ਾ ਦਰਸ਼ਕਾਂ ਅਤੇ ਕਲਾਕਾਰਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।

ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਨਾ ਪਾਟੇਕਰ ਦੇ ਪਰਿਵਾਰਕ ਮੈਂਬਰਾਂ, ਸਾਕ-ਸਬੰਧੀਆਂ ਅਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਪ੍ਰਗਟਾਈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।

Leave a Reply

Your email address will not be published. Required fields are marked *