Saturday, May 23Punjabi People

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ

ਚੰਡੀਗੜ੍ਹ, 2 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਹੁਣ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਦਾ ਰਾਹ ਖੁੱਲ੍ਹ ਗਿਆ ਹੈ। ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲਗਭਗ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਸਨ। ਇਸ ਤੋਂ ਪਹਿਲਾਂ ਦਸੰਬਰ 2025 ਵਿੱਚ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ।

ਇਸ ਦਰਮਿਆਨ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਪਹੁੰਚ ਕੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਆਏ। ਦੋਨਾਂ ਦਰਮਿਆਨ ਲਗਭਗ ਅੱਧੇ ਘੰਟੇ ਤੱਕ ਮੁਲਾਕਾਤ ਹੋਈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਜੀਠੀਆ ਉੱਤੇ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਹਨ। ਹਾਲਾਂਕਿ, ਉਨ੍ਹਾਂ ਨੇ ਮਾਮਲੇ ਨਾਲ ਸੰਬੰਧਿਤ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਡੇਰਾ ਬਿਆਸ ਮੁਖੀ ਦੂਜੀ ਵਾਰ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ, ਜਿਸ ਕਰਕੇ ਉਹ ਉਨ੍ਹਾਂ ਨੂੰ ਮਿਲਣ ਮੁੜ ਆਏ ਹਨ।

Leave a Reply

Your email address will not be published. Required fields are marked *