
ਚੰਡੀਗੜ੍ਹ, 10 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਲਈ 10 ਹੋਰ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਇਹ ਫੈਸਲਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।
ਪਾਰਟੀ ਦੇ ਸਕੱਤਰ ਜਨਰਲ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰੈੱਸ ਬਿਆਨ ਰਾਹੀਂ ਨਵੇਂ ਨਿਯੁਕਤ ਕੀਤੇ ਗਏ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਹਲਕਾ ਪੱਧਰ ’ਤੇ ਪਾਰਟੀ ਦੀ ਪਕੜ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ।
ਐਲਾਨੇ ਗਏ ਕੋਆਰਡੀਨੇਟਰਾਂ ਵਿੱਚ ਹਲਕਾ ਖੇਮਕਰਨ ਤੋਂ ਭਾਈ ਮਨਜੀਤ ਸਿੰਘ, ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਸ. ਦਵਿੰਦਰ ਸਿੰਘ ਸੋਢੀ, ਹਲਕਾ ਕਰਤਾਰਪੁਰ ਤੋਂ ਸ. ਭਗਵੰਤ ਸਿੰਘ ਫਤਿਹ ਜਲਾਲ, ਹਲਕਾ ਸਰਦੂਲਗੜ੍ਹ ਤੋਂ ਐਡਵੋਕੇਟ ਅਮਨਦੀਪ ਸਿੰਘ ਭਲਾਈ ਕੇ ਅਤੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਸ. ਪਰਮਿੰਦਰ ਸਿੰਘ ਲੁਧਿਆਣਾ ਸ਼ਾਮਲ ਹਨ।
ਇਸੇ ਤਰ੍ਹਾਂ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ. ਜਸਬੀਰ ਸਿੰਘ ਭੁੱਲਰ, ਹਲਕਾ ਭੁੱਚੋ ਮੰਡੀ ਤੋਂ ਸ. ਦੀਵਾਨ ਸਿੰਘ ਡਿੱਖ, ਹਲਕਾ ਮਲੋਟ ਤੋਂ ਸ. ਰਾਜਿੰਦਰ ਸਿੰਘ ਰਾਜਾ, ਹਲਕਾ ਭਦੌੜ ਤੋਂ ਸ. ਹਰਪ੍ਰੀਤ ਸਿੰਘ ਰਾਜੀਆਂ ਅਤੇ ਹਲਕਾ ਮਹਿਲ ਕਲਾਂ ਤੋਂ ਸ. ਮੁਹਿੰਦਰ ਸਿੰਘ ਚੌਹਾਨਕੇ ਨੂੰ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਗੇ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਨਿਯੁਕਤੀਆਂ ਨਾਲ ਆਮ ਲੋਕਾਂ ਤੱਕ ਪਾਰਟੀ ਦੀ ਪਹੁੰਚ ਵਧੇਗੀ ਅਤੇ ਲੋਕਾਂ ਵਿੱਚ ਪਾਰਟੀ ਦੀ ਹਰਮਨਪਿਆਰਤਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਹ ਪ੍ਰੈੱਸ ਬਿਆਨ ਪਾਰਟੀ ਦੇ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।
