Tuesday, November 3Punjabi People

ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ, 17 ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ

ਮਾਨਸਾ, 3 ਨਵੰਬਰ 2026:  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਉਪਰੰਤ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਦੋਵਾਂ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਹੁਣ ਅਗਲੀ ਪੇਸ਼ੀ ਲਈ 17 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵਕੀਲ ਅਨੁਸਾਰ, ਇਸ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਪਹਿਲਾਂ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਇਸ ਤੋਂ ਬਾਅਦ ਬੀਤੇ ਦਿਨ ਪੁਲਿਸ ਨੂੰ ਇੱਕ ਦਿਨ ਦਾ ਹੋਰ ਰਿਮਾਂਡ ਮਿਲਿਆ ਸੀ।

ਅੱਜ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਨਾ ਕੀਤੇ ਜਾਣ ਜਾਂ ਰਿਮਾਂਡ ਨਾ ਮਿਲਣ ਦੇ ਮੱਦੇਨਜ਼ਰ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।

Leave a Reply

Your email address will not be published. Required fields are marked *