
ਦੀਨਾਨਗਰ, 3 ਨਵੰਬਰ 2026: ਪੰਜਾਬ ਵਿੱਚ ਸਿਆਸੀ ਸਰਗਰਮੀਆਂ ਦਰਮਿਆਨ ਦੀਨਾਨਗਰ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਤੇ ਦੀਨਾਨਗਰ ਤੋਂ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਹ ਜ਼ਿਲ੍ਹਾ ਕੌਂਸਲ ਦੇ ਸਾਬਕਾ ਮੈਂਬਰ ਵੀ ਰਹਿ ਚੁੱਕੇ ਹਨ।
ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇਸ ਨੂੰ ਦੀਨਾਨਗਰ ਵਿੱਚ ਪਾਰਟੀ ਦੇ ਵਿਸਥਾਰ ਵਜੋਂ ਪੇਸ਼ ਕੀਤਾ ਗਿਆ ਹੈ। ਪਾਰਟੀ ਮੁਤਾਬਕ ਰਵੀ ਮੋਹਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵੀ ਮੋਹਨ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਾਇਆ। ਪਾਰਟੀ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਦੀਨਾਨਗਰ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਜ਼ਿਕਰਯੋਗ ਹੈ ਕਿ ਰਵੀ ਮੋਹਨ ਦੀਨਾਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਆਗੂਆਂ ਵਿੱਚ ਸ਼ਾਮਲ ਰਹੇ ਹਨ ਅਤੇ ਹਲਕਾ ਇੰਚਾਰਜ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਹਲਕੇ ਦੀ ਸਿਆਸਤ ਵਿੱਚ ਇੱਕ ਨਵੇਂ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
