Friday, November 6Punjabi People

ਪਰਵਿੰਦਰ ਸਿੰਘ ਝੋਟੇ ਦਾ 7 ਨਵੰਬਰ ਨੂੰ ਹੋ ਸਕਦੈ ਅੰਤਿਮ ਸੰਸਕਾਰ, ਆਪਣੇ ਖੇਤਾਂ ਵਿੱਚ ਹੀ ਹੋਵੇਗਾ ਸਸਕਾਰ

ਮਾਨਸਾ, 6 ਨਵੰਬਰ 2026: ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਹੀ ਕੀਤਾ ਜਾਵੇਗਾ। 7 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਸਾਂਝੀ ਕੀਤੀ ਹੈ।

ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ। ਪਰਿਵਾਰ ਦੀ ਇੱਛਾ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਵਿਚਕਾਰ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਅੰਤਿਮ ਸੰਸਕਾਰ ਦੀ ਤਰੀਕ ਅਤੇ ਸਮੇਂ ਬਾਰੇ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਅਧਿਕਾਰਤ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਵਿੱਚ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਸੀ।

ਮ੍ਰਿਤਕ ਦੇਹ ਕਰੀਬ 24 ਦਿਨਾਂ ਤੱਕ ਮੁਰਦਾਘਰ ਵਿੱਚ ਰਹੀ। ਇਸ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ਅਤੇ ਪ੍ਰਦਰਸ਼ਨ ਵੀ ਹੁੰਦੇ ਰਹੇ ਅਤੇ ਮਾਮਲੇ ਨੂੰ ਲੈ ਕੇ ਪਰਿਵਾਰ ਤੇ ਸੂਬਾ ਸਰਕਾਰ ਵਿਚਕਾਰ ਤਣਾਅ ਬਣਿਆ ਰਿਹਾ। ਆਖ਼ਰਕਾਰ ਵੀਰਵਾਰ ਦੇਰ ਰਾਤ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੀ ਪ੍ਰਕਿਰਿਆ ਲਈ ਪੀਜੀਆਈਐੱਮਈਆਰ, ਚੰਡੀਗੜ੍ਹ ਭੇਜ ਦਿੱਤਾ ਗਿਆ।

ਹੁਣ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਅਤੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੇ ਜਾਣ ਤੋਂ ਬਾਅਦ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਈਆਂ ਜਾਣਗੀਆਂ।

Leave a Reply

Your email address will not be published. Required fields are marked *