Saturday, May 23Punjabi People

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ ਅਤੇ ਫਿਰਨੀਆਂ ਲਈ 3.88 ਕਰੋੜ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

ਲੰਬੀ, 19 ਜਨਵਰੀ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਅਧੀਨ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਅਹਿਮ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਗੇ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਰਸਤੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਹੋਏ ਕੰਮ ਹੇਠ ਲਿਖੇ ਅਨੁਸਾਰ ਹਨ: –

ਮਲੋਟ : ਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ

— ਲੰਬਾਈ : 1.80 ਕਿਲੋਮੀਟਰ

— ਲਾਗਤ : 110 ਲੱਖ ਰੁਪਏ

ਗਿੱਦੜਬਾਹਾ : ਥਰਾਜਵਾਲਾ ਸੜਕ ਤੋਂ ਗਿੱਦੜਬਾਹਾ–ਲੰਬੀ ਸੜਕ ਨੂੰ 10 ਫੁੱਟ ਤੋਂ 18 ਫੁੱਟ ਤੱਕ ਚੌੜਾ ਕਰਨ ਦਾ ਕੰਮ

— ਲੰਬਾਈ : 3.00 ਕਿਲੋਮੀਟਰ

— ਲਾਗਤ : 165 ਲੱਖ ਰੁਪਏ।

ਢਾਣੀ ਜਗਜੀਤ ਸਿੰਘ (ਲੰਬੀ) ਵਿਖੇ ਨਵੀਂ ਸੜਕ ਦੀ ਉਸਾਰੀ

— ਲੰਬਾਈ : 0.50 ਕਿਲੋਮੀਟਰ

— ਲਾਗਤ: 17 ਲੱਖ ਰੁਪਏ

ਪਿੰਡ ਤਰਮਾਲਾ ਦੀ ਫਿਰਨੀ ਦੀ ਸੀ.ਸੀ. ਫਲੋਰਿੰਗ

— ਲੰਬਾਈ: 1.05 ਕਿਲੋਮੀਟਰ

— ਲਾਗਤ : 97 ਲੱਖ ਰੁਪਏ

ਇਸ ਤਰ੍ਹਾਂ ਇਨ੍ਹਾਂ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਕੁੱਲ ਲੰਬਾਈ 6.35 ਕਿਲੋਮੀਟਰ ਬਣਦੀ ਹੈ ਅਤੇ ਕੁੱਲ ਲਾਗਤ 388 ਲੱਖ ਰੁਪਏ (3.88 ਕਰੋੜ ਰੁਪਏ) ਹੈ।

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਿਕਾਸ ਪ੍ਰੋਜੈਕਟ ਮਨਜ਼ੂਰ ਕੀਤੇ ਜਾਣਗੇ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਗੁਣਵੱਤਾ ਅਨੁਸਾਰ ਪੂਰੇ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਤੁਰੰਤ ਲਾਭ ਮਿਲ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਨਤਾ ਦੇ ਕੰਮ ਪਹਿਲ ਦੇ ਆਧਾਰ ‘ਤੇ ਨਿਪਟਾਏ ਜਾਣ।

ਇਸ ਮੌਕੇ ਗੁਰਸੇਵਕ ਸਿੰਘ ਲੰਬੀ, ਟੋਜੀ ਲੰਬੀ, ਗੁਰਬਾਜ਼ ਸਿੰਘ ਬਣਵਾਲਾ, ਜੋਗਿੰਦਰ ਸਿੰਘ (ਸਾਬਕਾ ਸਰਪੰਚ), ਗੁਰਦਾਸ ਸਿੰਘ (ਸਾਬਕਾ ਸਰਪੰਚ), ਰਣਜੋਧ ਜੋਧਾ, ਜੱਸਾ ਚੰਨੂੰ, ਰਾਜਾ ਸਰਪੰਚ, ਪੋਪੀ ਥਰਾਜਵਾਲਾ, ਜਗਦੇਵ ਸਿੰਘ ਸਰਪੰਚ, ਗੁਰਦਾਸ ਸੰਧੂ, ਰਮਨਦੀਪ ਕੌਰ ਸਰਪੰਚ, ਬਲਵਿੰਦਰ ਸਿੰਘ ਕਾਕੂ, ਗੁਰਜੀਤ ਥਰਾਜਵਾਲਾ, ਅਮਨਦੀਪ ਚੰਨੂ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੁਲਾਰ, ਸਤਪਾਲ ਲੰਬੀ, ਭੋਲਾ ਲੰਬੀ, ਬੌਬੀ ਲੰਬੀ, ਜਗਜੀਤ ਸਿੰਘ ਜੀਤ, ਡਾ. ਬਲਜਿੰਦਰ ਸਿੰਘ ਅਤੇ ਡਾ. ਰਾਜਾ ਚੰਨੂੰ ਸਮੇਤ ਹੋਰ ਪਤਵੰਤੇ ਹਾਜ਼ਰ ਹੋਏ।

Leave a Reply

Your email address will not be published. Required fields are marked *