
ਚੰਡੀਗੜ੍ਹ, 5 ਅਪ੍ਰੈਲ 2026: ਪੰਜਾਬ ਵਿੱਚ ਕਣਕ ਦੀ ਖਰੀਦ ਮੌਸਮ ਦੌਰਾਨ ਸਰਕਾਰ ਅਤੇ ਆੜਤੀਆਂ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਮੋਗਾ ਵਿੱਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜਤੀਆਂ ‘ਤੇ ਲਗਾਏ ਗਏ ਗੰਭੀਰ ਇਲਜ਼ਾਮਾਂ ਤੋਂ ਬਾਅਦ ਹੁਣ 6 ਅਪ੍ਰੈਲ ਨੂੰ ਆੜਤੀ ਯੂਨੀਅਨ ਅਤੇ ਸੀਐਮ ਮਾਨ ਵਿਚਕਾਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਮੁੱਖ ਮੰਤਰੀ ਨੇ ਆੜਤੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਅਤੇ ਵਿਰੋਧ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਕਈ ਵੱਡੇ ਐਲਾਨ ਵੀ ਕੀਤੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਕੁਝ ਤੱਤ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਆੜਤੀ ਹੜਤਾਲ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਸਰਕਾਰ ਦਾ ਸਾਥ ਦੇਣਗੇ, ਉਨ੍ਹਾਂ ਨੂੰ ਸੈਲਰਾਂ ਦੀ ਵੰਡ ਵਿੱਚ ਤਰਜੀਹ ਦਿੱਤੀ ਜਾਵੇਗੀ।
