Wednesday, July 29Punjabi People

ਆਮ ਆਦਮੀ ਪਾਰਟੀ ਦੀ ਸਿਆਸੀ ਤਾਕਤ ਹੋਈ ਹੋਰ ਮਜ਼ਬੂਤ, ਇੱਕ ਹੋਰ ਨਗਰ ਕੌਂਸਲ ‘ਤੇ ਜਿੱਤ ਦਰਜ

ਚਮਕੌਰ ਸਾਹਿਬ, 8 ਜੁਲਾਈ 2026:  ਨਗਰ ਕੌਂਸਲ ਚਮਕੌਰ ਸਾਹਿਬ ਦੀ ਪ੍ਰਧਾਨਗੀ ਲਈ ਹੋਈ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਸਿਆਸੀ ਸਫ਼ਲਤਾ ਹਾਸਲ ਕਰਦਿਆਂ ਨਗਰ ਕੌਂਸਲ ‘ਤੇ ਆਪਣਾ ਕਬਜ਼ਾ ਕਾਇਮ ਕਰ ਲਿਆ। ਸੱਤਾਧਾਰੀ ਪਾਰਟੀ ਨੇ ਲੋੜੀਂਦਾ ਬਹੁਮਤ ਇਕੱਠਾ ਕਰਕੇ ਕੌਂਸਲ ਦੀ ਅਗਵਾਈ ਆਪਣੇ ਹੱਥ ਵਿੱਚ ਲੈ ਲਈ।

ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਹੋਈ ਚੋਣ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਵਿਸ਼ਾਲ ਕਸ਼ਿਅਪ ਨੂੰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਚਹਿਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਿੰਦਰ ਕੌਰ ਨੂੰ ਮੀਤ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ। ਤਿੰਨਾਂ ਅਹੁਦਿਆਂ ਲਈ ਹੋਈ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਪ੍ਰਾਪਤ ਹੋਇਆ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਆਮ ਚੋਣਾਂ ਵਿੱਚ ਕਾਂਗਰਸ ਦੇ 7, ਆਮ ਆਦਮੀ ਪਾਰਟੀ ਦੇ 3 ਅਤੇ 3 ਆਜ਼ਾਦ ਉਮੀਦਵਾਰ ਕੌਂਸਲਰ ਵਜੋਂ ਜਿੱਤੇ ਸਨ। ਹਾਲਾਂਕਿ ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲੇ। ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੂੰ ਆਪਣੇ ਤਿੰਨ ਕੌਂਸਲਰਾਂ, ਵਿਧਾਇਕ ਦੀ ਵੋਟ ਅਤੇ ਤਿੰਨਾਂ ਆਜ਼ਾਦ ਕੌਂਸਲਰਾਂ ਦਾ ਸਮਰਥਨ ਮਿਲ ਗਿਆ। ਇਸ ਤੋਂ ਇਲਾਵਾ ਪਾਰਟੀ ਇੱਕ ਕਾਂਗਰਸੀ ਕੌਂਸਲਰ ਨੂੰ ਵੀ ਆਪਣੇ ਪੱਖ ਵਿੱਚ ਕਰਨ ਵਿੱਚ ਕਾਮਯਾਬ ਰਹੀ।

ਇਸ ਤਰ੍ਹਾਂ 14 ਮੈਂਬਰੀ ਨਗਰ ਕੌਂਸਲ ਵਿੱਚ ਵਿਸ਼ਾਲ ਕਸ਼ਿਅਪ ਨੂੰ ਕੁੱਲ 8 ਵੋਟਾਂ ਪ੍ਰਾਪਤ ਹੋਈਆਂ, ਜਦਕਿ ਵਿਰੋਧੀ ਧਿਰ ਨੂੰ 6 ਵੋਟਾਂ ਨਾਲ ਸੰਤੁਸ਼ਟ ਹੋਣਾ ਪਿਆ। ਬਹੁਮਤ ਨਾਲ ਜਿੱਤ ਦਰਜ ਕਰਦੇ ਹੋਏ ਵਿਸ਼ਾਲ ਕਸ਼ਿਅਪ ਨਗਰ ਕੌਂਸਲ ਚਮਕੌਰ ਸਾਹਿਬ ਦੇ ਨਵੇਂ ਪ੍ਰਧਾਨ ਬਣ ਗਏ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਜਿੱਤ ਨੂੰ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਰਾਹੀਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

Leave a Reply

Your email address will not be published. Required fields are marked *